02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿਰਫ਼ ਹੈਲਥ ਕਾਰਡ ਲੈ ਕੇ ਜਾਓ, ਇਲਾਜ ਸਾਰਾ ਮੁਫ਼ਤ ਹੋਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਅਜੀਤ ਡੈਸਕ 25-01-2026
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪਿੰਡ ਰੋਹਣੋ ਖ਼ੁਰਦ ਅਤੇ ਰੋਹਣੋ ਕਲਾ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਕੈਂਪਾਂ ਦਾ ਉਦਘਾਟਨ ਕਰਕੇ ਲੋਕਾਂ ਦੇ ਕੈਸ਼ਲੈਸ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ | ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ ਅਤੇ ਹੋਰ 500 ਨਿਰਮਾਣ ਅਧੀਨ ਹਨ | ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ 2,500 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ | ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁੱਝ ਮੁਫ਼ਤ ਹੋਵੇਗਾ | ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ |
ਪਿਛਲੀ ਖ਼ਬਰ ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ 1 ਫਰਵਰੀ ਨੂੰ -ਮੈਨੇਜਰ ਜਸਵਿੰਦਰ ਸਿੰਘ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ 'ਤੇ ਜਾਨਲੇਵਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।