02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੂਹਲੀ ਕਲਾਂ 'ਚ ਸਿਹਤ ਬੀਮਾ ਯੋਜਨਾ ਦੀਆਂ ਪਰਚੀਆਂ ਵੰਡੀਆਂ

ਅਜੀਤ ਡੈਸਕ 25-01-2026
ਮਲੌਦ, 24 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਕੂਹਲੀ ਕਲਾਂ ਵਿਖ਼ੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ, ਜਿਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਸਰਕਾਰ ਵਲੋਂ ਦਿੱਤਾ ਜਾਵੇਗਾ | ਸਿਹਤ ਬੀਮਾ ਯੋਜਨਾ ਦੀਆਂ ਪਰਚੀਆਂ ਵੰਡਣ ਦੀ ਸ਼ੁਰੂਆਤ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਜੀਤ ਕੌਰ ਗਿਆਸਪੁਰਾ ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੁਆਰਾ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਬੇਰ ਕਲਾਂ, ਸਰਪੰਚ ਪਰਮਜੀਤ ਸਿੰਘ ਪੰਮਾ, ਨੱਥੂ ਸਿੰਘ ਪੰਚ, ਬੁੱਧ ਸਿੰਘ ਪੰਚ, ਜਗਤਾਰ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਮਨਜੀਤ ਕੌਰ ਪੰਚ, ਸਰਬਜੀਤ ਕੌਰ ਪੰਚ, ਸਰਬਜੀਤ ਕੌਰ ਨਰੇਗਾ ਮੇਟ, ਜਤਿੰਦਰ ਸਿੰਘ ਯੂਥ ਪ੍ਰਧਾਨ, ਨਿਰਮਲ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਟਹਿਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੀ ਸਿਹਤ ਪ੍ਰਣਾਲੀ 'ਚ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਜਸਪ੍ਰੀਤ ਮਾਂਗਟ/ਰਣਜੀ... ਅਗਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਕੋਟਾਂ ਦਾ ਬੰਦ ਹੋਇਆ ਸਕੂਲ ਮੁੜ ਖੁੱਲਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।