03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨੈਸ਼ਨਲ ਵੋਟਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਮਾਛੀਵਾੜਾ ਸਾਹਿਬ, 24 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਜ਼ ਵਲੋਂ ਸਹੁੰ ਚੁੱਕੀ ਗਈ | ਉਨ੍ਹਾਂ ਨੇ ਪ੍ਰਣ ਲਿਆ ਕਿ ਉਹ ਕਿਸੇ ਦੇ ਦਬਾਅ ਹੇਠ ਆਪਣੇ ਵੋਟ ਦੀ ਵਰਤੋਂ ਨਹੀਂ ਕਰਨਗੇ ਅਤੇ ਸ਼ਾਂਤੀਪੂਰਨ ਚੋਣਾਂ ਦੀ ਸ਼ਾਨ ਨੂੰ ਕਾਇਮ ਰੱਖਣਗੇ | ਕਾਲਜ ਪਿ੍ੰਸੀਪਲ ਵਲੋਂ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਜੋ ਵਿਦਿਆਰਥੀ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੋਟ ਜ਼ਰੂਰ ਪਾਉਣ | ਇਸ ਮੌਕੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਹਰਪ੍ਰੀਤ ਕੌਰ, ਡਾ. ਸੁਨੀਤਾ ਕੌਸ਼ਲ, ਡਾ. ਰਣਜੀਤ ਕੌਰ, ਡਾ. ਮਹੀਪਿੰਦਰ ਕੌਰ, ਡਾ. ਅਮਨਪ੍ਰੀਤ ਕੌਰ ਕੰਗ, ਬਲਜਿੰਦਰ ਕੌਰ, ਸਖਨਪ੍ਰੀਤ ਕੌਰ, ਸੁਖਦੀਪ ਕੌਰ, ਸੁਪਿੰਦਰ ਕੌਰ, ਆਰਤੀ ਰਾਣੀ, ਅਮਨਜਰਤ, ਜਸਪਾਲ ਕੌਰ, ਗੁਰਪ੍ਰੀਤ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਤੇ ਸਮਾਗਮ 5 ਤੋਂ 7 ਤੱਕ- ਭਾਈ ਮਨ... ਅਗਲੀ ਖ਼ਬਰ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਤੇ ਵੇਚਣ ਵਾਲੇ 'ਤੇ ਹੋਵੇਗੀ ਕਾਰਵਾਈ-ਥਾਣਾ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।