02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜੰਗਲਾਤ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਸੰਬੰਧੀ ਮੱੁਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਅਜੀਤ ਡੈਸਕ 25-01-2026
ਜਗਰਾਉਂ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜੰਗਲਾਤ ਕਾਮਿਆਂ ਦੀ ਸਿਰਮੌਰ ਸੰਘਰਸ਼ੀ ਜਥੇਬੰਦੀ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ, ਜਨਰਲ ਸਕੱਤਰ ਰਛਪਾਲ ਸਿੰਘ, ਵਿੱਤ ਸਕੱਤਰ ਬੂਟਾ ਸਿੰਘ, ਸੀਨੀ. ਮੀਤ ਪ੍ਰਧਾਨ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਏ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਜੰਗਲਾਤ ਦੇ ਅਨਪੜ੍ਹ ਕਾਮਿਆਂ ਨੂੰ ਪੱਕੇ ਕਰਨ 'ਚ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ | ਜਥੇਬੰਦੀ ਦੇ ਆਗੂ ਪਿਛਲੇ 10 ਸਾਲਾਂ ਤੋਂ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ | ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ | ਇਸ ਸਮੇਂ ਆਗੂਆਂ ਨੇ ਕਿਹਾ ਕਿ ਵਣ ਮੰਡਲ ਅਫ਼ਸਰ ਰਾਹੀਂ ਪੰਜਾਬ ਸਰਕਾਰ ਨੂੰ ਲਿਖਤੀ ਪੱਤਰ ਭੇਜਿਆ ਗਿਆ ਹੈ ਕਿ 10 ਸਾਲ ਤੋਂ ਲਮਕਦੇ ਕਾਮਿਆਂ ਨੂੰ ਪੱਕਾ ਨਾ ਕੀਤਾ ਗਿਆ ਅਤੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੀ 14 ਫਰਵਰੀ ਨੂੰ ਵਿੱਤ ਮੰਤਰੀ ਪੰਜਾਬ ਦੇ ਹਲਕਾ ਦਿੜ੍ਹਬਾ ਵਿਚ ਵਿਸ਼ਾਲ ਰੋਸ ਮਾਰਚ ਅਤੇ ਧਰਨਾ ਦਿੱਤਾ ਜਾਵੇਗਾ | ਇਸ ਮੀਟਿੰਗ ਦੌਰਾਨ ਵਿਜੇ ਕੁਮਾਰ, ਗੁਰਪ੍ਰੀਤ ਸਿੰਘ, ਰਾਜਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਕੁਮਾਰ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ, ਇੰਦਰਜੀਤ ਸਿੰਘ ਨੇ ਸੰਬੋਧਨ ਕੀਤਾ | ਇਸ ਸਮੇਂ ਲਵਪ੍ਰੀਤ ਸਿੰਘ, ਬਿਕਰਮ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਹਰਸਾਹਿਬਪ੍ਰੀਤ ਕੌਰ ਨੂੰ ਕੈਨੇਡਾ ਸਟੱਡੀ ਵੀਜ਼ਾ ਮਿਲਿਆ ਅਗਲੀ ਖ਼ਬਰ ਬੁਢੇਲ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਏਕਤਾ ਸੰਘ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।