04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਹਿਮ ਮੀਟਿੰਗ

ਅਜੀਤ ਡੈਸਕ 01-02-2026
ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਫੱਲੇਵਾਲ ਗੁਰਦੁਆਰਾ ਸਾਹਿਬ ਵਿਖੇ ਹੋਈ | ਪੈੱ੍ਰਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਬਠਿੰਡਾ ਜੇਲ੍ਹ ਵਿਚ ਬੰਦ ਕਿਸਾਨਾਂ ਉੱਪਰ ਪਾਏ ਕੇਸ ਜਿਨ੍ਹਾਂ ਨੂੰ 7 ਮਹੀਨੇ ਅੰਦਰ ਰੱਖਿਆ ਗਿਆ, ਉਨ੍ਹਾਂ ਕਿਸਾਨਾਂ 'ਤੇ ਪਾਏ ਕੇਸ ਰੱਦ ਕਰਵਾਉਣ ਲਈ ਬਠਿੰਡਾ ਵਿਖੇ 6 ਫਰਵਰੀ ਨੂੰ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਸਰਕਾਰਾਂ ਵਲੋਂ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਹੁਣ ਧੱਕੇਸ਼ਾਹੀ ਤੇ ਹਮਲਾਵਰ ਰੁੱਖ ਤਿਆਰ ਕਰ ਕੇ ਕਿਸਾਨਾਂ ਤੇ ਹੋਰ ਮਿਹਨਤਕਸ਼ ਤਬਕਿਆਂ ਉੱਪਰ ਜੋਰ ਅਜ਼ਮਾਈ ਕਰ ਰਹੀ ਹੈ | ਇਸ ਦਾ ਵਿਰੋਧ ਕਰਨ ਲਈ ਤੇ ਕਿਸਾਨਾਂ 'ਤੇ ਪਾਏ ਕੇਸ ਰੱਦ ਕਰਾਉਣ ਲਈ 6 ਫਰਵਰੀ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਜ਼ਿਲ੍ਹਾ ਲੁਧਿਆਣਾ ਵਲੋਂ ਤਿਆਰੀ ਕੀਤੀ ਗਈ | ਮੀਟਿੰਗ ਵਿਚ ਇਕ ਹੋਰ ਮਤੇ ਰਾਹੀਂ ਮੰਗ ਕੀਤੀ ਗਈ ਕਿ ਸਰਕਾਰ ਫਿਰਕਾਪ੍ਰਸਤੀ ਨੂੰ ਹੋਰ ਵਧਾ ਰਹੀ ਹੈ, ਜਿਸ ਵਿਚ ਵੱਖ-ਵੱਖ ਥਾਵਾਂ ਦੇ ਉੱਪਰ ਸਰਕਾਰ ਵਲੋਂ ਫਿਰਕਾਪ੍ਰਸਤੀ ਨੂੰ ਵਧਾਉਣ ਖ਼ਾਤਰ ਤੇ ਲੋਕਾਂ ਨੂੰ ਆਪਸ ਵਿਚ ਲੜਾਉਣ ਲਈ ਕੀਤੇ ਗਏ ਅਤੇ ਬੁੱਲ੍ਹਾ ਸ਼ਾਹ ਦੀ ਮਜ਼ਾਰ ਢਾਹੁਣ ਵਰਗੇ ਕੰਮ ਕਰਵਾਉਣੇ ਦੀ ਸਖ਼ਤ ਨਿੰਦਾ ਕੀਤੀ ਗਈ | ਮੀਟਿੰਗ ਸਮੇਂ ਸਕੱਤਰ ਹਰਜੀਤ ਸਿੰਘ ਘਲੋਟੀ, ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਖੱਟੜਾ, ਅਮਰੀਕ ਸਿੰਘ ਭੂੰਦੜੀ, ਮਨਜੀਤ ਸਿੰਘ ਬੁਢੇਲ, ਮਨਜੀਤ ਸਿੰਘ ਰਾਏਕੋਟ, ਗੁਰਦੇਵ ਸਿੰਘ ਨਾਰੰਗਵਾਲ ਤੇ ਦਰਸ਼ਨ ਸਿੰਘ ਫੱਲੇਵਾਲ ਸਮੇਤ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜੰਗ ਤੇਜ਼: ਖੰਨਾ ਵਿੱਚ 'ਮਿਸ਼ਨ ਪਰਹਾਰ' ਤਹਿਤ ਇਕੋ ਸਮੇਂ ਸਖ਼ਤ ਐਕਸ਼ਨ ਅਗਲੀ ਖ਼ਬਰ ਪਿੰਡ ਸ਼ੰਕਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।