04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਧਿਆਪਕ ਅਤੇ ਮੁਲਾਜ਼ਮ ਯੂਨੀਅਨਾਂ ਇਕ ਮੰਚ 'ਤੇ ਇਕੱਠੀਆਂ, ਸਾਂਝੇ ਸੰਘਰਸ਼ ਦਾ ਐਲਾਨ

ਅਜੀਤ ਡੈਸਕ 01-02-2026
ਪਾਇਲ, 31 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)- ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.), ਮਾਸਟਰ ਕੇਡਰ ਯੂਨੀਅਨ ਪੰਜਾਬ, ਲੈਕਚਰਾਰ ਕੇਡਰ ਯੂਨੀਅਨ ਪੰਜਾਬ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਇਕ ਅਹਿਮ ਸਾਂਝੀ ਮੀਟਿੰਗ ਕਰਕੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਲਈ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਦੇ ਆਗੂ ਹਰਜਿੰਦਰ ਪਾਲ ਸਿੰਘ ਪੰਨੂੰ, ਮਾਸਟਰ ਕੇਡਰ ਯੂਨੀਅਨ ਦੇ ਬਲਜਿੰਦਰ ਸਿੰਘ ਧਾਲੀਵਾਲ, ਲੈਕਚਰਾਰ ਕੇਡਰ ਯੂਨੀਅਨ ਦੇ ਧਰਮਜੀਤ ਸਿੰਘ ਢਿੱਲੋਂ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਖੱਟੜਾ ਨੇ ਸਾਂਝੇ ਸਾਂਝੇ ਤੌਰ 'ਤੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2011 ਤੋਂ ਪਹਿਲਾਂ ਸਿੱਖਿਆ ਵਿਭਾਗ ਵਿੱਚ ਭਰਤੀ ਹੋਏ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ 'ਤੇ ਥੋਪੇ ਗਏ ਟੈਟ ਦੀ ਸ਼ਰਤ ਦੇ ਵਿਰੋਧ ਵਿੱਚ, ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਹੱਲ ਕਰਵਾਉਣ ਵਾਸਤੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਸੁਰੱਖਿਆ, ਤਰੱਕੀਆਂ ਲਈ ਟੈਟ ਦੀ ਸ਼ਰਤ ਲਾਗੂ ਨਾ ਕਰਨ, ਵਿੱਤੀ ਮੰਗਾਂ ਦਾ ਹੱਲ ਨਾ ਕਰਨ ਕਾਰਨ ਮੁਲਾਜ਼ਮ ਵਰਗ ਭਾਰੀ ਮਾਨਸਿਕ ਦਬਾਅ ਹੇਠ ਹੈ | ਇਸੇ ਸੰਦਰਭ ਵਿਚ 7 ਫਰਵਰੀ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ |
ਪਿਛਲੀ ਖ਼ਬਰ ਪਿੰਡ ਬਗ਼ਲੀ ਖ਼ੁਰਦ ਵਿਖੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਆੜ੍ਹਤੀਆ ਗਿੱਲ ਧਨਾਨਸੂ ਨੂੰ ਸਦਮਾ, ਭਾਣਜਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।