04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਿੰਡ ਬਗ਼ਲੀ ਖ਼ੁਰਦ ਵਿਖੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 01-02-2026
ਬੀਜਾ, 31 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਬਗ਼ਲੀ ਖ਼ੁਰਦ ਵਿਖੇ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ ਭੋਗ ਪਾਏ ਗਏ ਉਪਰੰਤ ਕੀਰਤਨ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀ ਭਾਈ ਉੰਕਾਰ ਸਿੰਘ ਰੁਪਾਲੋੰ ਦੇ ਜਥੇ ਨੇ ਕੀਰਤਨ ਕਰਦਿਆਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਆਖਿਆ ਕਿ ਭਗਤ ਰਵਿਦਾਸ ਜੀ ਨੇ ਸੰਸਾਰ ਦੇ ਲੋਕਾਂ ਨੂੰ ਪ੍ਰਮਾਤਮਾ ਨਾਲ ਜੋੜਦਿਆਂ ਜੋੜੇ ਗੰਢਦਿਆ ਹੱਥੀਂ ਕਿਰਤ ਕਰਨ ਦਾ ਹੋਕਾ ਦਿੱਤਾ | ਇਸ ਮੌਕੇ ਤੇ ਜਗਤਾਰ ਸਿੰਘ, ਪਰਮਜੀਤ ਸਿੰਘ, ਸਿੰਦਰਪਾਲ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਬਹਾਦਰ ਸਿੰਘ, ਖੁਸਵੰਤ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਤਰਨਪ੍ਰੀਤ ਸਿੰਘ, ਗੁਰਪਾਲ ਸਿੰਘ, ਮਨਪ੍ਰੀਤ ਸਿੰਘ, ਸਾਬਕਾ ਸਰਪੰਚ ਅਨੂਪ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਸਮਾਜ ਸੇਵੀ ਦਲਵੀਰ ਸਿੰਘ ਸਵੈਚ, ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਤਰਨਪ੍ਰੀਤ ਸਿੰਘ ਭੌਰਲਾ, ਆਈਆਂ ਸੰਗਤਾਂ ਲਈ ਜਲੇਬੀਆਂ ਦੇ ਅਤੇ ਪ੍ਰਸ਼ਾਦ ਦੇ ਲੰਗਰ ਅਟੁੱਟ ਵਰਤਾਏ ਗਏ ਹਨ |
ਪਿਛਲੀ ਖ਼ਬਰ ਸੂਏ ਵਾਲੇ ਸੰਤਾਂ ਦੀ ਯਾਦ ਵਿਚ ਸਾਲਾਨਾ ਭੰਡਾਰਾ 4 ਤੋਂ ਸ਼ੁਰੂ ਅਗਲੀ ਖ਼ਬਰ ਅਧਿਆਪਕ ਅਤੇ ਮੁਲਾਜ਼ਮ ਯੂਨੀਅਨਾਂ ਇਕ ਮੰਚ 'ਤੇ ਇਕੱਠੀਆਂ, ਸਾਂਝੇ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।