04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਜਿਨਸੀ ਸ਼ੋਸ਼ਣ ਜਾਗਰੂਕਤਾ ਭਾਸ਼ਨ ਕਰਵਾਇਆ

ਅਜੀਤ ਡੈਸਕ 01-02-2026
ਦੋਰਾਹਾ, 31 ਜਨਵਰੀ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਕਮੇਟੀ ਅਗੇਂਸਟ ਸੈਕਸ਼ੂਅਲ ਹਰਾਸਮੈਂਟ ਅਤੇ ਇੰਟਰਨਲ ਕੰਪਲੇਂਟ ਕਮੇਟੀ ਵਲੋਂ ਜਿਨਸੀ ਸ਼ੋਸ਼ਣ ਨੂੰ ਰੋਕਣ ਸੰਬੰਧੀ ਜਾਗਰੂਕਤਾ ਲੈਕਚਰ ਕਰਵਾਇਆ | ਡਾ. ਸ਼ਵੇਤਾ ਢੰਡ, ਕਾਰਜਕਾਰੀ ਪਿ੍ੰਸੀਪਲ, ਜੀ. ਐੱਚ. ਜੀ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਨੇ ਮੁੱਖ ਵਕਤਾ ਵੱਜੋਂ, ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅÏਰਤਾਂ ਅਤੇ ਵਿਦਿਆਰਥੀਆਂ ਨੂੰ ਕੰਮ ਦੀ ਜਗ੍ਹਾ 'ਤੇ ਹੋਣ ਵਾਲੇ ਜਿਨਸੀ ਸ਼ੋਸ਼ਣਾਂ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ | ਕਾਲਜ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ ਅਤੇ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸੰਬੋਧਨ ਕਰਦਿਆਂ ਇਸ ਉਪਰਾਲੇ ਲਈ ਕਮੇਟੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਉਪਰਾਲੇ ਉਲੀਕਣ ਲਈ ਪ੍ਰੇਰਿਤ ਕੀਤਾ | ਕਾਲਜ ਵੱਲੋਂ ਮੁੱਖ ਵਕਤਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਅਮਨਦੀਪ ਕੁਲਾਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਡਾ. ਨਿਰਲੇਪ ਕੌਰ ਵਲੋਂ ਨਿਭਾਈ ਗਈ | ਇਸ ਗਤੀਵਿਧੀ ਦੇ ਆਯੋਜਨ ਵਿੱਚ ਪ੍ਰੋ. ਰਣਜੀਤ ਕੌਰ, ਡਾ. ਨਿਰਲੇਪ ਕੌਰ, ਡਾ. ਅਮਨਦੀਪ ਕੁਲਾਰ ਅਤੇ ਪ੍ਰੋ. ਗੁਰਦੀਪ ਸਿੰਘ ਨੇ ਯੋਗਦਾਨ ਪਾਇਆ | ਇਸ ਗਤੀਵਿਧੀ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰਾਂ ਅਤੇ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸੰਬੰਧਿਤ ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਮਾਸਟਰ ਕੇਡਰ ਦੇ ਗੈਰ ਵਿਸ਼ਾ ਅਧਿਆਪਕਾਂ ਦੀ ਬਾਰ੍ਹਵੀਂ ਜਮਾਤ ਦੇ ਬੋਰਡ ਦੀ ਪ੍ਰੈਕਟੀਕਲ ਪ੍ਰੀਖਿਆ ਲੈਣ ਲਈ ਜਾਰੀ ਕੀਤੇ ਆਦੇ... ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਵੱਖ-ਵੱਖ ਵਿਸ਼ੇਸ਼ ਵਿਸ਼ਿਆਂ 'ਤੇ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।