04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰਨ ਪਿੰਡ ਹਾੜੀਆਂ ਪੁੱਜੇ ਕੈਬਨਿਟ ਮੰਤਰੀ ਮੁੰਡੀਆਂ

ਸਿਹਤ ਯੋਜਨਾ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ | ਤਸਵੀਰ : ਰਾਜਦੀਪ ਅਲਬੇਲਾ <br/> 01-02-2026
ਮਾਛੀਵਾੜਾ ਸਾਹਿਬ, 31 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਅੱਜ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਹਾੜੀਆਂ ਤੋਂ ਸ਼ੁਰੂ ਕਰਵਾਈ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬੇ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜੇ | ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਇਲਾਜ ਮੁਫ਼ਤ ਕਰਵਾਉਣ ਲਈ ਸੂਬੇ ਦੇ ਵੱਡੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਰਜਿਸਟਰੇਸ਼ਨ ਕਰਵਾਉਣ ਲਈ ਲੋਕ ਵੋਟਰ ਕਾਰਡ ਤੇ ਅਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਜਿਸ ਦਿਨ ਉਨ੍ਹਾਂ ਦੀ ਰਜਿਸਟਰੇਸ਼ਨ ਹੋ ਜਾਵੇਗੀ ਉਸ ਦਿਨ ਤੋਂ ਹੀ ਸਿਹਤ ਬੀਮਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ | ਜਦੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਪੱਤਰਕਾਰਾਂ ਵਲੋਂ ਪੁੱਛਿਆ ਗਿਆ ਕਿ ਉਹ ਮਾਛੀਵਾੜਾ-ਕੁਹਾੜਾ ਰੋਡ ਤੋਂ ਗੁਜ਼ਰ ਕੇ ਪਿੰਡ ਹਾੜੀਆਂ ਪੁੱਜੇ ਜਿਸ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਤਾਂ ਉਨ੍ਹਾਂ ਨੂੰ ਪਤਾ ਹੀ ਨਹੀਂ ਸੀ ਕਿ ਇਹ ਸੜਕ ਕਿਸ ਸਰਕਾਰ ਸਮੇਂ ਬਣੀ | ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਇਸ ਦੀ ਮੁਰੰਮਤ ਵੀ ਕਰਵਾਈ ਗਈ ਪਰ ਸੜਕ 'ਤੇ ਲੱਗਾ ਪੈਚ ਵਰਕ ਟਿਕ ਨਾ ਸਕਿਆ ਅਤੇ ਹੁਣ ਡੂੰਘੇ ਖੱਡੇ ਪਏ ਹੋਏ ਹਨ | ਮਾਛੀਵਾੜਾ-ਕੁਹਾੜਾ ਰੋਡ ਦਾ 70 ਫ਼ੀਸਦੀ ਹਿੱਸਾ ਹਲਕਾ ਸਾਹਨੇਵਾਲ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਖੇਤਰ ਵਿਚ ਪੈਂਦਾ ਹੈ ਅਤੇ ਜਦੋਂ ਪੱਤਰਕਾਰਾਂ ਵਲੋਂ ਇਸ ਦੀ ਹਾਲਤ ਸੁਧਾਰਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਾਲ ਜਾਂ ਅਗਲੇ ਸਾਲ ਇਸ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਅਗਲੀ ਖ਼ਬਰ ਬਲਾਕ ਕੋਆਡੀਨੇਟਰ ਨਿਯੁਕਤ ਹੋਏ ਹਰਪਾਲ ਸਿੰਘ ਧੌਲ ਖ਼ੁਰਦ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।