05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਹਾਰਾਜਾ ਦਲੀਪ ਸਿੰਘ ਸੱਭਿਆਚਾਰਕ ਮੰਚ ਬੱਸੀਆਂ ਦੇ ਸਾਲਾਨਾ ਸਮਾਗਮਾਂ ਸੰਬੰਧੀ ਤਿਆਰੀਆਂ ਸ਼ੁਰੂ

ਅਜੀਤ ਡੈਸਕ 01-02-2026
ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਦਲੀਪ ਸਿੰਘ ਸੱਭਿਆਚਾਰਕ ਮੰਚ (ਰਜਿ:) ਬੱਸੀਆਂ ਵਲੋਂ ਕਰਵਾਏ ਜਾ ਰਹੇ 14ਵੇਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਅਤੇ 26ਵੇਂ ਪੰਜਾਬੀ ਸੱਭਿਆਚਾਰਕ ਮੇਲੇ ਸਬੰਧੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਮੌਕੇ ਮੰਚ ਪ੍ਰਧਾਨ ਨਛੱਤਰ ਸਿੰਘ ਰਾਜੂ ਅਤੇ ਗੁਰਜੰਟ ਸਿੰਘ ਮੀਤ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮਹਾਰਾਜਾ ਦਲੀਪ ਸਿੰਘ ਸੱਭਿਆਚਾਰਕ ਮੰਚ ਬੱਸੀਆਂ ਵਲੋਂ ਸਾਲਾਨਾ ਸਮਾਗਮਾਂ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਲਈ ਲੋੜਵੰਦ ਪਰਿਵਾਰ ਲੜਕੀਆਂ ਦੇ ਵਿਆਹਾਂ ਸਬੰਧੀ ਮੰਚ ਨਾਲ ਸੰਪਰਕ ਕਰਨ ਤਾਂ ਜੋ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਸਕਣ | ਉਨ੍ਹਾਂ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਗਮਾਂ ਦੀ ਸਫ਼ਲਤਾ ਲਈ ਬਣਦਾ ਸਹਿਯੋਗ ਜ਼ਰੂਰ ਦਿੱਤਾ ਜਾਵੇ |
ਪਿਛਲੀ ਖ਼ਬਰ ਖ਼ਾਲਸਾ ਏਡ ਵਲੋਂ ਖ਼ਾਲਸਾ ਸ:ਸ: ਸਕੂਲ ਦੇ ਵਿਦਿਆਰਥੀਆਂ ਨੂੰ ਜਰਸੀਆਂ-ਜੁਰਾਬਾਂ ਭੇਟ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਲੰਗਰ ਦਾ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।