05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 01-02-2026
ਮਾਛੀਵਾੜਾ ਸਾਹਿਬ, 31 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਦੇ 13 ਵਿਦਿਆਰਥੀਆਂ ਨੂੰ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ (ਅੰਮਿ੍ਤਸਰ ਵਿਖੇ) ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਪਹਿਲੇ, ਦੂਜੇ ਪੜਾਅ ਨੂੰ ਪਾਸ ਕਰ ਕੇ ਤੀਸਰੇ ਪੜਾਅ 'ਚ ਸਨਮਾਨ ਪ੍ਰਾਪਤ ਕੀਤਾ | ਮੰਜੀ ਸਾਹਿਬ ਦੀਵਾਨ ਹਾਲ (ਅੰਮਿ੍ਤਸਰ ਵਿਖੇ) ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਦਾ ਸੰਦੇਸ਼ ਦਿੱਤਾ ਅਤੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਸੰਸਥਾ ਦੇ ਐੱਮ. ਡੀ. ਹਰਪਾਲ ਕੌਰ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਅਤੇ ਸਿੱਖ ਧਰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਐੱਮ. ਡੀ. ਵਲੋਂ ਰਮਨਦੀਪ ਕੌਰ ਨੂੰ ਉਨ੍ਹਾਂ ਵਲੋਂ ਕਰਵਾਈ ਗਈ ਤਿਆਰੀ ਤੇ ਵਿਦਿਆਰਥੀਆਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਰਾਜੇਵਾਲ 'ਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਟੀ. ਈ. ਟੀ. ਟੈਸਟ ਵਿਰੁੱਧ ਸੰਘਰਸ਼ 'ਚ ਅਧਿਆਪਕ ਜਥੇਬੰਦੀਆਂ ਦਾ ਕੀਤਾ ਜਾਵੇਗਾ ਸਹਿਯੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।