17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਨਗਰ ਕੀਰਤਨ ਦਾ ਬਾਬਾ ਫਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੇ ਚੇਅਰਪਰਸਨ ਬੀਬੀ ਫਾਤਿਮਾ ਨੇ ਕੀਤਾ ਸਵਾਗਤ

ਅਜੀਤ ਡੈਸਕ 02-02-2026
ਖੰਨਾ, 1 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮੁਹੱਲਾ ਰਵਿਦਾਸਪੁਰੀ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰੂ ਰਵਿਦਾਸ ਮੰਦਰ ਕਮੇਟੀ ਦੇ ਸਮੂਹ ਮੈਂਬਰ ਦੀ ਅਗਵਾਈ 'ਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਉੱਘੇ ਸਮਾਜ ਸੇਵਕਾ ਬਾਬਾ ਫਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੇ ਚੇਅਰਪਰਸਨ ਬੀਬੀ ਫਾਤਿਮਾ ਵੱਲੋਂ ਪਾਲਕੀ ਸਾਹਿਬ ਤੇ ਰੁਮਾਲਾ ਭੇਟ ਕੀਤੀ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਸਿਰੋਪੇ ਪਾਏ ਕੇ ਸਨਮਾਨ ਕੀਤਾ ਅਤੇ ਫੁੱਲ ਵਰਖਾ ਕੀਤੀ ਗਈ | ਕਮੇਟੀ ਮੈਂਬਰਾਂ ਅਤੇ ਸਾਬਕਾ ਸੰਸਦੀ ਸਕੱਤਰ ਬੀਬੀ ਹਰਬੰਸ ਕੌਰ ਦੂਲੋ ਵੱਲੋਂ ਬੀਬੀ ਫਾਤਿਮਾ ਨੂੰ ਲੋਈ ਭੇਂਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਬਾਈ ਮੇਹਰਦੀਨ ਗਿੱਲ, ਕੌਂਸਲਰ ਰਵਿੰਦਰ ਸਿੰਘ ਬੱਬੂ, ਰੋਜੀ ਖਾਨਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।