17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਆਈ. ਈ. ਏ ਟੀਚਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਰੈਲੀ 5 ਨੂੰ

ਅਜੀਤ ਡੈਸਕ 02-02-2026
ਰਾੜਾ ਸਾਹਿਬ, 1 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਆਈ. ਈ. ਏ ਟੀਚਰਜ਼ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਘੁਡਾਣੀ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਫ਼ੈਸਲਾ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨਾਲ ਕੀਤੀ ਗਈ ਧੱਕੇਸ਼ਾਹੀ ਖ਼ਿਲਾਫ਼ ਸਿੱਖਿਆ ਵਿਭਾਗ ਖ਼ਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਕਿਉਂਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਉਚੇਰੀ ਨੂੰ ਅੱਖੋਂ ਪਰੋਖੇ ਕਰਕੇ ਬਣਦਾ ਲਾਭ ਨਹੀਂ ਦਿੱਤਾ ਗਿਆ | ਜਦੋਂ ਕਿ ਵਿਭਾਗ ਨੇ ਸਪੈਸ਼ਲ ਕੇਡਰ ਬਣਾ ਕੇ ਦੂਜੀਆਂ ਕੈਟਾਗਰੀ ਨਾਲ ਸਬੰਧਿਤ ਕਰਮਚਾਰੀਆਂ ਨੂੰ ਉਚੇਰੀ ਵਿੱਦਿਆ ਦੇ ਆਧਾਰ ਤੇ ਲਾਭ ਦਿੱਤਾ ਹੈ ਅਤੇ ਉਨ੍ਹਾਂ ਵੀ ਸਾਡੇ ਵਾਂਗੂ ਉਚੇਰੀ ਸਿੱਖਿਆ ਵਿਭਾਗ ਵੱਲੋਂ ਪ੍ਰਵਾਨਗੀ ਲੈ ਕੇ ਕੀਤੀ ਸੀ | ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ 5 ਫਰਵਰੀ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਪਰਮਜੀਤ ਕੌਰ ਪੱਖੋਵਾਲ, ਸਤਨਾਮ ਸਿੰਘ, ਗੁਰਦੀਪ ਸਿੰਘ ਸਿੱਧਵਾਂ ਬੇਟ, ਗੁਰਵਿੰਦਰ ਸਿੰਘ ਲੁਧਿਆਣਾ, ਜਸਵੀਰ ਕੌਰ, ਮੀਨਾਕਸ਼ੀ, ਜਸਵੀਰ ਸਿੰਘ ਰਾਏਕੋਟ, ਹਰਵਿੰਦਰ ਸਿੰਘ ਡੇਹਲੋਂ, ਸੰਦੀਪ ਕੌਰ ਸਰੋਤਾ,ਬਲਜੀਤ ਕੌਰ ਮਾਛੀਵਾੜਾ, ਸੁਰਿੰਦਰ ਕੌਰ ਲੁਧਿਆਣਾ, ਸੁਖਦੀਪ ਕੌਰ ਖੰਨਾ, ਗੁਰਦੀਪ ਸਿੰਘ ਮਾਂਗਟ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।