16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅਜੀਤ ਡੈਸਕ 03-02-2026
ਈਸੜੂ, 2 ਫਰਵਰੀ (ਬਲਵਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਰੌਦੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਰਵਿਦਾਸ ਜੀ ਤੋਂ ਆਰੰਭ ਹੋ ਕੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਸਮਾਪਤ ਹੋਇਆ | ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਚਰਨਜੀਤ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਜਸਕਰਨ ਸਿੰਘ, ਨਿਰਮਲ ਸਿੰਘ, ਰਾਜਵੀਰ ਸਿੰਘ, ਜਸਪ੍ਰੀਤ ਸਿੰਘ ਨੇ ਤਨ, ਮਨ ਅਤੇ ਧਨ ਨਾਲ ਸੇਵਾ ਕੀਤੀ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਪਰਮਜੀਤ ਢਿੱਲੋਂ ਦੀ ਅਗਵਾਈ 'ਚ ਸਮਰਾਲਾ 'ਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।