16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਾਤਾ ਗੰਗਾ ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵਲੋਂ ਢੀਂਗਰੀ ਤੇ ਚਿੱਟੀ ਬਟਨ ਖੁੰਬਾਂ ਦੀ ਕਾਸ਼ਤ ਬਾਰੇ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ

ਅਜੀਤ ਡੈਸਕ 03-02-2026
ਬੀਜਾ, 2 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਜੂਆਲੋਜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਖੁੰਬਾਂ ਦੀ ਖੇਤੀ ਨਾਲ ਜੋੜਨ ਲਈ ਢੀਂਗਰੀ ਅਤੇ ਚਿੱਟੀ ਬਟਨ ਖੁੰਬਾਂ ਦੀ ਕਾਸ਼ਤ ਬਾਰੇ ਇੱਕ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਦਾ ਕਰਵਾਇਆ ਗਿਆ | ਇਹ ਟਰੇਨਿੰਗ ਡਾ. ਅੰਮਿ੍ਤ ਕੌਰ ਬਾਂਸਲ (ਮੁੱਖੀ, ਜੂਆਲੋਜੀ ਵਿਭਾਗ) ਵਲੋਂ ਦਿੱਤੀ ਗਈ | ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਤੋਂ ਖੁੰਬਾਂ ਦੇ ਕੰਪੋਸਟ ਬੈਗ ਮੰਗਵਾ ਕੇ ਉਹਨਾਂ ਦੀ ਬਿਜਾਈ ਆਰੰਭ ਕੀਤੀ ਗਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਜੀ ਨੇ ਜੂਆਲੋਜੀ ਵਿਭਾਗ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਮੰਜੂ ਸੱਦੀ, ਲੈਕ. ਗੁਰਵਿੰਦਰ ਕੌਰ, ਪ੍ਰੋਫੈਸਰ ਪਵਨਜੀਤ ਕੌਰ, ਪ੍ਰੋਫੈਸਰ ਸਿਮਰਨਜੀਤ ਕੌਰ ਅਤੇ ਕਿਰਨਦੀਪ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਖੇਡਾਂ ਨਾਲ ਜੋੜਨ ਲਈ ਗੱਲਾਂ ਨਹੀਂ, ਠੋਸ ਉਪਰਾਲਿਆਂ ਦੀ ਜ਼ਰੂਰਤ -ਰਜਿੰਦਰ ਸਿੰਘ ਯੂ. ਐਸ. ਏ ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਯੁਕਤੀ ਇਨੋਵੇਸ਼ਨ ਰਿਪੋਜ਼ਟਰੀ ਬਾਰੇ ਜਾਗਰੂਕਤਾ ਸੈਸ਼ਨ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।