26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਦੀ ਹੈ-ਜਥੇਦਾਰ ਮਦਨੀਪੁਰ/ਘਲੋਟੀ

ਅਜੀਤ ਡੈਸਕ 04-02-2026
ਰਾੜਾ ਸਾਹਿਬ, 3 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਜੱਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ, ਜਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹਲਕਾ ਪਾਇਲ ਦੇ ਹੋਰ ਅਕਾਲੀ ਆਗੂਆਂ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਨਾਲ ਮੁਲਾਕਾਤ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਜਥੇਦਾਰ ਮਦਨੀਪੁਰ ਅਤੇ ਘਲੋਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਵਿਰੋਧੀ ਆਗੂਆਂ ਨੂੰ ਨੀਵਾਂ ਦਿਖਾਉਣ ਅਤੇ ਡਰਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਵਿਰੋਧੀ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀ ਹੈ | ਇਸ ਸਮੇਂ ਜਥੇਦਾਰ ਪਿ੍ਤਪਾਲ ਸਿੰਘ ਝੱਮਟ, ਜੱਥੇਦਾਰ ਸ਼ਿਵਰਾਜ ਸਿੰਘ ਜੱਲ੍ਹਾ (ਦੋਵੇਂ ਸਰਕਲ ਪ੍ਰਧਾਨ), ਜੈਮਲ ਸਿੰਘ ਸਾਬਕਾ ਸਰਪੰਚ, ਸਰਪੰਚ ਜਗਜੀਵਨ ਸਿੰਘ ਸਹਾਰਨ ਮਾਜਰਾ, ਹਰਪ੍ਰੀਤ ਸਿੰਘ ਜੱਲ੍ਹਾ, ਸਰਪੰਚ ਜਸਪ੍ਰੀਤ ਸਿੰਘ,ਗੁਰੀ ਘਲੋਟੀ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਜਰਖੜ ਵਿਖੇ ਯੂ. ਐਸ. ਏ ਨਿਵਾਸੀਆਂ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੂਟਾਂ ਸਮੇਤ ਮਾਲੀ ਸਹਾਇਤਾ ਭੇਟ ਅਗਲੀ ਖ਼ਬਰ ਫ਼ੈਕਟਰੀ ਵਿੱਚ ਕੰਮ ਕਰਦੇ ਮਜ਼ਦੂਰ ਦੀ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।