26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੁਆਰਾ ਰਵਿਦਾਸ ਪ੍ਰਬੰਧਕ ਕਮੇਟੀ ਨੂੰ ਕੈਪਟਨ ਰਾਮ ਸਿੰਘ ਵਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਅਜੀਤ ਡੈਸਕ 04-02-2026
ਮਾਛੀਵਾੜਾ ਸਾਹਿਬ, 3 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰਦੁਆਰਾ ਗੁਰੂ ਰਵਿਦਾਸ ਜੀ ਪੁਰਾਣੀ ਸਬਜ਼ੀ ਮੰਡੀ ਦੀ ਪ੍ਰਬੰਧਕ ਕਮੇਟੀ ਨੂੰ ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਕੈਪਟਨ ਰਾਮ ਸਿੰਘ ਵੱਲੋਂ 51,000 ਦੀ ਰਾਸ਼ੀ ਭੇਟ ਕੀਤੀ ਗਈ | ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕੈਪਟਨ ਰਾਮ ਸਿੰਘ ਵੱਲੋਂ ਹਰੇਕ ਸਾਲ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਇਹ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਇਸ ਸਾਲ ਵੀ ਉਨ੍ਹਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਇਹ ਰਾਸ਼ੀ ਦਿੱਤੀ ਗਈ | ਪ੍ਰਬੰਧਕ ਕਮੇਟੀ ਵੱਲੋਂ ਦਾਨੀ ਸੱਜਣ ਕੈਪਟਨ ਰਾਮ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਬਿੱਟੂ, ਸੁਖਦੀਪ ਸਿੰਘ ਸੋਨੀ, ਪਲਵਿੰਦਰ ਸਿੰਘ ਗੋਲਡੀ ਤੱਖਰਾਂ, ਗੁਰਦਿਆਲ ਸਿੰਘ, ਢਾਡੀ ਨਿਰੰਜਨ ਸਿੰਘ ਨੂਰ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਸ਼ਿਵਰਾਤਰੀ ਮਨਾਉਣ ਸੰਬੰਧੀ ਸਾਹਨੇਵਾਲ ਸ਼ਨੀ ਧਾਮ ਮੰਦਰ ਦੇ ਮੈਂਬਰਾਂ ਨੇ ਕਾਰਡ ਕੀਤਾ ਜਾਰੀ ਅਗਲੀ ਖ਼ਬਰ ਝਾੜ ਸਾਹਿਬ ਕਾਲਜ 'ਚ ਵਿਦਿਆਰਥਣਾਂ ਦਾ ਵਿਦਾਇਗੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।