26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਅਜੀਤ ਡੈਸਕ 04-02-2026
ਸਿੱਧਵਾਂ ਬੇਟ, 3 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਨ੍ਹਾਂ ਜੁੜੀਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਆਖਿਆ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਸਾਧੂ ਸਿੰਘ, ਸੰਦੀਪ ਸਿੰਘ, ਰਿਟਾ: ਸੂਬੇਦਾਰ ਮੇਜਰ ਸੰਤੋਖ ਸਿੰਘ, ਸੁਰਜੀਤ ਸਿੰਘ, ਧੰਨਾ ਸਿੰਘ, ਕੇਵਲ ਸਿੰਘ, ਗੁਰਸੇਵਕ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਜਗਰਾਜ ਸਿੰਘ, ਮਲਕੀਤ ਸਿੰਘ, ਅੰਨਦੀਪ ਸਿੰਘ, ਮਹਿੰਦਰ ਸਿੰਘ ਆਦਿ ਨੇ ਵੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ |
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹੰਬੜਾਂ 'ਚ ਵਰਕਰਾਂ ਨੇ ਲੱਡੂ ਵੰਡੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਦੇ ਨਜ਼ਦੀਕੀ ਰਿਸ਼ਤੇਦਾਰ ਤਿ੍ਸ਼ਨ ਸਿੰਘ ਖੈਹਿਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।