26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੁਸਹਿਰਾ ਗਰਾਊਾਡ ਖੰਨਾ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ 11 ਤੋਂ 17 ਫਰਵਰੀ ਤੱਕ

ਅਜੀਤ ਡੈਸਕ 04-02-2026
ਖੰਨਾ, 3 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਦੀਆਂ ਬਹਾਦਰ, ਹੁਨਰਮੰਦ ਤੇ ਸਖ਼ਤ ਮਿਹਨਤੀ ਮਹਿਲਾਵਾਂ ਲਈ 'ਰੈਂਪ ਸਕੀਮ ਅਧੀਨ' ਇੱਕ ਉੱਚ ਪੱਧਰੀ ਈਵੈਂਟ, ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ ਦੇ ਰੂਪ ਵਿਚ 11 ਫਰਵਰੀ ਤੋਂ 17 ਫਰਵਰੀ ਤਕ, ਦੁਸਹਿਰਾ ਗਰਾਊਾਡ, ਖੰਨਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਵਿੱਚ ਜਿੱਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਸ਼ਿਲਪਕਾਰ ਤੇ ਸੈੱਲਫ਼ ਹੈਲਪ ਗਰੁੱਪ ਆਪਣੇ ਉਤਪਾਦ ਲੈ ਕੇ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਖਾਣ ਪੀਣ ਦੀਆਂ ਵਸਤਾਂ, ਕਪੜੇ ਅਤੇ ਫ਼ਰਨੀਚਰ ਦੀਆਂ ਸਟਾਲਾਂ ਵੀ ਸ਼ਾਮਲ ਹੋਣਗੀਆਂ | ਇਸ ਮੇਲੇ ਵਿੱਚ 200 ਤੋਂ ਵੱਧ ਸਟਾਲ ਲਗਾਏ ਜਾਣਗੇ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਨੇ ਸੋਮਵਾਰ ਨੂੰ ਗੋਲਡਨ ਗ੍ਰੇਨ ਕਲੱਬ, ਖੰਨਾ ਵਿਖੇ ਇਸ ਮੇਲੇ ਦੀਆਂ ਤਿਆਰੀਆਂ ਬਾਬਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਉਦਯੋਗਪਤੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇਕ ਉੱਚ ਪੱਧਰੀ ਉਪਰਾਲਾ ਹੈ | ਇਸ ਦੌਰਾਨ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਫੂਡ ਕੋਰਟ ਬਣੇਗਾ ਅਤੇ ਰੋਜ਼ਾਨਾ ਸਵੇਰੇ ਨੂੰ 10 ਵਜੇ ਤੋਂ ਰਾਤ 10 ਵਜੇ ਤਕ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਇਆ ਕਰੇਗੀ | ਮੇਲੇ ਦੀ ਸ਼ੁਰੂਆਤ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਇਆ ਕਰੇਗੀ | ਇਸ ਮੇਲੇ ਲਈ ਟਿਕਟ ਰੇਟ 20 ਰੁਪਏ ਰੱਖੀ ਗਈ ਹੈ |
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੇਲੇ ਵਿਚ ਦਾਖਲਾ ਮੁਫ਼ਤ
ਇਹ ਮੇਲਾ ਸਿਰਫ਼ ਖ਼ਰੀਦਦਾਰੀ ਤੱਕ ਸੀਮਤ ਨਾ ਹੋ ਕੇ ਸਗੋਂ ਮਹਿਲਾ ਸ਼ਕਤੀ, ਪੰਜਾਬੀ ਸਿਰਜਣਾਤਮਕਤਾ ਅਤੇ ਆਪਣੇ ਸਥਾਨਕ ਹੁਨਰ ਨੂੰ ਆਲਮੀ ਪੱਧਰ 'ਤੇ ਲੈ ਕੇ ਜਾਣ ਦੀ ਲਹਿਰ ਹੈ | ਇਸ ਲਈ ਸਮੂਹ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਮੇਲੇ ਵਿਚ ਆਉਣ ਵਾਲੇ ਸ਼ਿਲਪਕਾਰਾਂ, ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣੇ ਯਕੀਨੀ ਬਣਾਏ ਜਾਣ | ਇਹ ਗੱਲ ਯਕੀਨੀ ਬਣਾਈ ਜਾਵੇ ਕਿ ਮੇਲੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ |
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ | ਇਸ ਦੇ ਨਾਲ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਪੀਣ ਵਾਲੇ ਸਾਫ਼ ਪਾਣੀ, ਪਖਾਨਿਆਂ, ਸਾਫ਼ ਸਫ਼ਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਮੇਲੇ ਦਾ ਲਾਹਾ ਲਿਆ ਜਾਵੇ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖੰਨਾ ਸ਼ਿਵਾਤੀ ਟਿਵਾਣਾ, ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰਦੀਪ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਦਯੋਗਪਤੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਹਾਜ਼ਰ ਸਨ |
ਪਿਛਲੀ ਖ਼ਬਰ ਮਾਣਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣਾ ਸਾਬਿਤ ਕਰਦਾ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ- ਐਡਵੋਕੇਟ ਮਿੱਠੇਵਾਲ ਅਗਲੀ ਖ਼ਬਰ ਪੰਚਾਇਤ ਵਲੋਂ ਬਣਾਈ ਜਾ ਰਹੀ ਗਲੀ ਵਿਚ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।