04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਅੜੈ੍ਹਚਾਂ ਵਿਖੇ ਸੁੰਦਰ ਦਸਤਾਰ ਮੁਕਾਬਲੇ ਅੱਜ

ਅਜੀਤ ਡੈਸਕ 22-02-2026

ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਦੋਰਾਹਾ, 21 ਫਰਵਰੀ (ਮਨਜੀਤ ਸਿੰਘ ਗਿੱਲ)-ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈ੍ਹਚਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22 ਫਰਵਰੀ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਅਤੇ ਸਮਾਜ ਸੇਵੀ ਗੁਰਦੀਪ ਸਿੰਘ ਅੜੈ੍ਹਚਾਂ, ਮਨਜੀਤ ਸਿੰਘ ਰਾਮਪੁਰ, ਅਵਨੂਰਪ੍ਰੀਤ ਸਿੰਘ, ਤਰਨਵੀਰ ਸਿੰਘ ਅੜੈ੍ਹਚਾਂ ਅਤੇ ਗੁਰਤੇਜ ਸਿੰਘ ਗੋਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ੰਤਸਰ ਸਾਹਿਬ ਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ 22 ਫਰਵਰੀ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਜਿਸ ਵਿਚ 5 ਤੋਂ 13 ਸਾਲ ਅਤੇ 14 ਤੋਂ 20 ਸਾਲ ਤੱਕ ਦੇ ਬੱਚਿਆਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮੁਕਾਬਲੇ ਕਰਵਾਏ ਜਾਣਗੇ | ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇੱਕ ਇਕ ਦਸਤਾਰ, ਵਿਸ਼ੇਸ਼ ਸਨਮਾਨ ਅਤੇ ਭਾਗ ਲੈਣ ਵਾਲਿਆ ਬੱਚਿਆ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਅਕਾਲੀ ਆਗੂ ਗੁਰਦੀਪ ਸਿੰਘ ਅੜੈ੍ਹਚਾਂ ਨੇ ਅੱਗੇ ਦੱਸਿਆ ਕਿ ਇਸ ਵਾਰ ਬਾਬਾ ਗੁਰਦੇਵ ਸਿੰਘ ਕੋਟਾਂ ਦੇ ਪਰਿਵਾਰ, 15 ਸਾਲ ਤੱਕ ਤੇ ਅਮਿ੍ੰਤਧਾਰੀ ਬੱਚਿਆਂ, ਫ਼ੌਜ ਵਿਚ ਨੌਕਰੀ ਦੀ ਸੇਵਾ ਨਿਭਾ ਰਹੇ ਫ਼ੌਜੀ ਵੀਰਾਂ, ਸਾਬਕਾ ਫ਼ੌਜੀ ਵੀਰਾਂ, ਵਾਤਾਵਰਨ ਚੇਤਨਾ ਮੰਚ ਦੋਰਾਹਾ ਦੇ ਕਲੱਬ ਮੈਂਬਰਾਂ ਅਤੇ ਪਿੰਡ ਦੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਜੇਤੂ ਬੱਚਿਆ ਨੂੰ ਇਨਾਮਾਂ ਦੀ ਵੰਡ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਹਰਪਾਲ ਸਿੰਘ ਜੱਲਾ, ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਚਰਨ ਸਿੰਘ ਆਲਮਗੀਰ, ਸੀਨੀਅਰ ਅਕਾਲੀ ਆਗੂ ਹਰਮਿੰਦਰ ਸਿੰਘ ਜਰਗ, ਹਰਜਿੰਦਰ ਸਿੰਘ ਭੱਟੀ ਜੈਪੁਰਾ, ਸਰਕਲ ਜੱਥੇਦਾਰ ਸਰਬਜੀਤ ਸਿੰਘ ਵਿਪਨ ਸੇਠੀ ਅਤੇ ਬਲਵਿੰਦਰ ਸਿੰਘ ਧਾਲੀਵਾਲ ਸਾਂਝੇ ਤੌਰ 'ਤੇ ਕਰਨਗੇ |

ਪਿਛਲੀ ਖ਼ਬਰ ਐੱਸ. ਕੇ. ਐੱਮ. ਮੰਗਾਂ ਨੂੰ ਲੈ ਕੇ ਅੱਜ ਖੰਨਾ ਵਿਖੇ ਮੰਤਰੀ ਸੌਂਦ ਦਾ ਕਰੇਗੀ ਘਿਰਾਓ-ਮਨਜੀਤ ਢੀਂਡਸਾ ਅਗਲੀ ਖ਼ਬਰ ਲਹਿੰਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮਨਾਇਆ ਗਿਆ ਕੌਮਾਂਤਰੀ ਮਾਂ-ਬੋਲੀ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।