05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੋਟਾਂ ਕਾਲਜ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਅਜੀਤ ਡੈਸਕ 22-02-2026
ਬੀਜਾ, 21 ਫਰਵਰੀ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਅਧੀਨ ਕਾਰਜਸ਼ੀਲ ਸੰਸਥਾ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਇਤਿਹਾਸ ਵਿਭਾਗ, ਧਾਰਮਿਕ ਵਿਭਾਗ ਅਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਪ੍ਰਬੰਧ ਕੀਤਾ ਗਿਆ | ਸਮਾਗਮ ਦੇ ਆਰੰਭ ਵਿਚ ਵਿਸ਼ੇ ਬਾਰੇ ਜਾਣਕਾਰੀ ਦਿੰਦਿਆਂ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਾਕਾ ਸ਼ਬਦ ਤੋਂ ਭਾਵ ਸ਼ਹੀਦੀ ਹੈ | ਇਹ ਸ਼ਹੀਦੀ ਸਾਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਉੱਪਰ ਵਾਪਰਿਆ | ਅਖੀਰ ਵਿੱਚ ਉਨ੍ਹਾਂ ਪੰਜਾਬੀ ਮਾਂ-ਬੋਲੀ ਦੇ ਬਾਰੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਪੰਜਾਬੀ ਵਿੱਚ ਲਿਖਣਾ, ਪੜ੍ਹਨਾ ਤੇ ਦਸਤਖ਼ਤ ਕਰਦਿਆਂ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਪ੍ਰੋਫੈਸਰ ਅਗਮਜਯੋਤ ਕੌਰ (ਮੁਖੀ ਇਤਿਹਾਸ ਵਿਭਾਗ) ਨੇ ਆਖਿਆ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਪਹਿਲਾ ਅਹਿੰਸਕ ਵਿਰੋਧ ਸੀ, ਜੋ ਸ਼ਾਂਤਮਈ ਢੰਗ ਨਾਲ ਸ਼ਹਾਦਤਾਂ ਦਿੰਦਿਆਂ ਜਿੱਤਿਆ ਗਿਆ ਸੀ | ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿਚ ਇਤਿਹਾਸ ਦਾ ਅਹਿਸਾਸ ਕਰਨ ਦੀ ਜ਼ਰੂਰਤ ਬਾਰੇ ਪ੍ਰੇਰਿਤ ਕੀਤਾ | ਅਖੀਰ ਵਿੱਚ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਗੁਰਦੁਆਰਾ ਪ੍ਰਬੰਧ ਅਤੇ ਪੰਜਾਬੀ ਮਾਂ- ਬੋਲੀ ਨਾਲ ਸੰਬੰਧਿਤ ਪਾਠ- ਸਮਗਰੀ ਵੀ ਵੰਡੀ ਗਈ |
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਵਲੋਂ ਮਨਮੋਹਕ ਪ੍ਰੈਜ਼ੈਂਟੇਸ਼ਨ ਸਮਾਰੋਹ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੰਤਰੀ ਸੌਂਦ ਦੇ ਖੰਨਾ ਦਫ਼ਤਰ ਦੇ ਸਾਹਮਣੇ ਕੀਤਾ ਜਾਵੇਗਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।