06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੀ.ਟੀ. ਯੂਨੀਵਰਸਿਟੀ ਵਿਖੇ ਇਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਅਜੀਤ ਡੈਸਕ 22-02-2026
ਜਗਰਾਉਂ, 21 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸੀ.ਟੀ. ਯੂਨੀਵਰਸਟੀ ਵਿਖੇ ਤੀਜਾ ਦੀਕਸ਼ਾਂਤ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਇਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, 'ਆਪ' ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਕਤ ਮਹਿਮਾਨਾਂ ਨੇ ਸ਼ਮ੍ਹਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ਸਿੰਘ ਚੰਨੀ, ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ: ਨਿਤਿਨ ਟੰਡਨ, ਪ੍ਰੋ ਵਾਈਸ ਚਾਂਸਲਰ ਡਾ. ਸਿਮਰਨਜੀਤ ਕੌਰ ਗਿੱਲ, ਰਜਿਸਟਰਾਰ ਸੰਜੇ ਖੰਡੂਰੀ ਅਤੇ ਡਾਇਰੈਕਟਰ ਡੀ.ਐੱਸ. ਡਬਲਯੂ. ਇੰਜੀਨੀਅਰ ਦਵਿੰਦਰ ਸਿੰਘ ਸਮੇਤ ਅਧਿਆਪਕ, ਮਾਤਾ-ਪਿਤਾ ਅਤੇ ਵਿਦਿਆਰਥੀ ਮੌਜੂਦ ਸਨ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡਿਗਰੀ ਵੰਡ ਸਮਾਗਮ 'ਚ ਸ਼ਾਮਿਲ ਹੁੰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦਾ ਵਧੀਆ ਉਪਰਾਲਾ ਹੈ | ਉਨ੍ਹਾਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਦੀਪਕ ਬਾਲੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤਾ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਦੱਧਾਹੂਰ ਵਿਚ ਇਕਾਈ ਦਾ ਗਠਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਨੂੰ ਵਾਟਰ ਕੂਲਰ ਸਮੇਤ ਆਰ.ਓ. ਸਿਸਟਮ ਤੇ ਛੱਤ ਵਾਲੇ ਪੱਖੇ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।