06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਮ ਆਦਮੀ ਪਾਰਟੀ ਦੇ ਰਾਜ 'ਚ ਗੈਂਗਸਟਰਾਂ ਦਾ ਬੋਲਬਾਲਾ-ਗਿੱਲ ਬੇਰਕਲਾਂ

ਅਜੀਤ ਡੈਸਕ 22-02-2026
ਰਾੜਾ ਸਾਹਿਬ, 21 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਬਲਾਕ ਕਾਂਗਰਸ ਪ੍ਰਧਾਨ 'ਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਲਾਤ ਬਿਹਾਰ ਨਾਲੋ ਵੀ ਮਾੜੇ ਬਣਾ ਦਿੱਤੇ ਹਨ | ਹਰ ਪਾਸੇ ਗੈਂਗਸਟਰ ਸ਼ਰੇਆਮ ਦਿਨ ਦਿਹਾੜੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗ ਰਹੇ ਹਨ ਅਤੇ ਬੇਖ਼ੌਫ ਹੋ ਕੇ ਮਾਸੂਮ ਲੋਕਾਂ ਦੇ ਕਤਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰ ਰਾਜ ਹੈ | ਪ੍ਰਧਾਨ ਗਿੱਲ ਬੇਰਕਲਾਂ ਨੇ ਕਿਹਾ ਕਿ ਚੁਟਕਲੇ ਸੁਣਾ ਕੇ ਜਾ ਵਿਰੋਧੀਆਂ ਖ਼ਿਲਾਫ਼ ਮਾੜੀ ਸ਼ਬਦਾਵਲੀ ਬੋਲ ਕੇ ਪੰਜਾਬ ਦਾ ਭਲਾ ਨਹੀ ਹੋ ਸਕਦਾ | ਪੰਜਾਬ ਦੇ ਭਲੇ ਲਈ ਕੋਈ ਨੀਤੀ ਜਾਂ ਪ੍ਰੋਗਰਾਮ ਪੰਜਾਬ ਸਰਕਾਰ ਨੂੰ ਉਲੀਕਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੋ ਗੈਂਗਸਟਰ ਨੌਜਵਾਨਾਂ ਨੂੰ ਕਤਲ ਕਰਕੇ ਬਾਅਦ ਵਿੱਚ ਉਸ ਦੀ ਮੌਤ ਦੀ ਜ਼ਿੰਮੇਵਾਰੀ ਲੈਂਦੇ ਹਨ | ਉਨ੍ਹਾਂ ਨੂੰ ਵੀ ਫਾਂਸੀ ਦੀ ਸਜਾ ਦਿੱਤੀ ਜਾਵੇ ਅਤੇ ਉਸ ਗੈਂਗਸਟਰ ਦੀ ਜਾਇਦਾਦ ਕੁਰਕ ਕਰਕੇ ਮਰਨ ਵਾਲੇ ਇਨਸਾਨ ਦੇ ਵਾਰਸਾਂ ਨੂੰ ਦਿੱਤੀ ਜਾਵੇ |
ਪਿਛਲੀ ਖ਼ਬਰ ਪਿੰਡ ਭੁਮੱਦੀ ਦੇ ਢਾਡੀ ਦਰਬਾਰ ਵਿਚ ਨਾਮਵਰ ਜਥੇ ਅਤੇ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਕੈਨ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਦੱਧਾਹੂਰ ਵਿਚ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।