06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਫੇਰੂਰਾਈ ਵਿਖੇ ਧੰਨ ਧੰਨ ਬਾਬਾ ਕੁੰਦਨ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਲੰਗਰ ਲਗਾਏ

ਅਜੀਤ ਡੈਸਕ 22-02-2026
ਰਾਏਕੋਟ, 21 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਧੰਨ ਧੰਨ ਬਾਬਾ ਕੁੰਦਨ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਪਿੰਡ ਫੇਰੂਰਾਈ ਵਿਖੇ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ ਅਤੇ ਬਾਬਾ ਗੁਰਚਰਨ ਸਿੰਘ ਜੀ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਭਗਤ ਰਵਿਦਾਸ ਵਿਖੇ ਜਲੇਬੀਆਂ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਬਾਬਾ ਗੁਰਜੀਤ ਸਿੰਘ ਨਾਨਕਸਰ ਅਤੇ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨੂੰ ਉਪਦੇਸ਼ ਦਿੰਦਿਆਂ ਆਖਿਆ ਕਿ ਸਾਨੂੰ ਗੁਰੂਘਰ ਦੇ ਹਰ ਇਕ ਕਾਰਜ਼ ਵਿਚ ਤਨ, ਮਨ, ਧਨ ਤੋਂ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਪ੍ਰਭ ਆਸਰਾ ਨਿਆਸਰਿਆਂ ਦਾ ਘਰ ਫੇਰੂਰਾਈ ਵਲੋਂ ਲੰਗਰ ਦੀ ਸੇਵਾ ਵਿਚ ਸੂਬੇਦਾਰ ਜਗਸੀਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ ਰਾਏ, ਜੂਪਾ ਸਿੰਘ ਬੈਨੀਪਾਲ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਮਹਾਪ੍ਰਗਿਆ ਸਕੂਲ ਜਗਰਾਉਂ ਵਿਖ਼ੇ ਅਧਿਆਪਕਾਂ ਲਈ ਵਰਕਸ਼ਾਪ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬੀਜਾ ਦੀ ਹੋਈ ਚੋਣ, ਡਾ. ਭੌਰਲਾ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।