07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਖ਼ਾਲਸਾ ਕਾਲਜ ਫ਼ਾਰ ਸਿੱਧਵਾਂ ਖੁਰਦ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਅਜੀਤ ਡੈਸਕ 22-02-2026
ਚੌਂਕੀਮਾਨ, 21 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਪੋਸਟ ਗਰੈਜ਼ੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਸਾਂਝੇ ਯਤਨਾਂ ਸਦਕਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ | ਇਸ ਮੌਕੇ ਉੱਘੇ ਕਵੀ ਤੇ ਲੇਖਕ ਸਹਿਜਪ੍ਰੀਤ ਸਿੰਘ ਮਾਂਗਟ ਮੀਤ-ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਉੱਪ ਮੰਡਲ ਇੰਜੀਨੀਅਰ, ਲੋਕ-ਨਿਰਮਾਣ ਵਿਭਾਗ, ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਮੈਨੇਜਮੈਂਟ ਦੇ ਸੀਨੀਅਰ ਮੈਂਬਰ ਹਰਮੇਲ ਸਿੰਘ ਸਿੱਧੂ ਵੀ ਵਿਦਿਆਰਥਣਾਂ ਨੂੰ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ 'ਤੇ ਪਹੁੰਚੇ | ਸਮਾਗਮ ਦੇ ਆਰੰਭ ਵਿਚ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਮੁੱਖ ਮਹਿਮਾਨ ਲੇਖਕ ਸਹਿਜਪ੍ਰੀਤ ਸਿੰਘ ਮਾਂਗਟ ਨੂੰ ਸੈਪਲਿੰਗ ਭੇਂਟ ਕਰਦਿਆਂ ਨਿੱਘੀ ਜੀ ਆਇਆਂ ਕਿਹਾ | ਟਰੱਸਟ ਮੈਂਬਰ ਹਰਮੇਲ ਸਿੰਘ ਸਿੱਧੂ ਤੇ ਡਾ. ਨਵਦੀਪ ਕੌਰ ਨੇ ਵੀ ਮਾਤ ਭਾਸ਼ਾ ਪ੍ਰਤੀ ਆਪਣੇ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਪੋਸਟ ਗਰੈਜ਼ੂਏਟ ਪੰਜਾਬੀ ਵਿਭਾਗ ਵਲੋਂ ਕਵਿਤਾ, ਕਹਾਣੀ, ਸੁੰਦਰ ਲਿਖਾਈ ਅਤੇ ਚਿੱਠੀ ਲੇਖਣ ਮੁਕਾਬਲੇ ਕਰਵਾਏ ਗਏ | ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਨੂੰ ਸੰਸਥਾ ਵਲੋਂ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ | ਅੰਤ ਵਿਚ ਵਿਭਾਗ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ | ਮੰਚ ਸੰਚਾਲਕ ਦੀ ਭੂਮਿਕਾ ਡਾ. ਬਲਵਿੰਦਰ ਕੌਰ ਨੇ ਬਾਖੂਬੀ ਨਿਭਾਈ |
ਪਿਛਲੀ ਖ਼ਬਰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸਰਕਾਰਾਂ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਬਿਕਰਮਜੀਤ ਖ਼ਾਲਸਾ ਨੇ ਖੈਹਿਰਾ ਬੇਟ ਵਿਖੇ ਰੇਤ ਮਾਈਨਿੰਗ ਖ਼ਿਲਾਫ਼ ਚੱਲ ਰਹੇ ਪੱਕੇ ਧਰਨੇ 'ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।