15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਹਿਊਮਨ ਪੈਪੀਲੋਮਾ ਵਾਇਰਸ ਰੋਕੂ ਟੀਕਾਕਰਨ ਦੀ ਸ਼ੁਰੂਆਤ

ਅਜੀਤ ਡੈਸਕ 07-03-2026
ਮਾਛੀਵਾੜਾ ਸਾਹਿਬ, 6 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਹਿਊਮਨ ਪੈਪੀਲੋਮਾ ਵਾਇਰਸ ਰੋਕੂ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਹਿਊਮਨ ਪੈਪੀਲੋਮਾ ਵਾਇਰਸ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਬਣਦਾ ਹੈ ਅਤੇ ਟੀਕਾਕਰਨ ਕਰਵਾਉਣ ਨਾਲ ਬੱਚੀਆਂ ਨੂੰ ਕੈਂਸਰ ਤੋਂ ਸੁਰੱਖਿਅਤ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣਾ ਫ਼ਰਜ਼ ਸਮਝਦੇ ਹੋਏ 14 ਤੋਂ 15 ਸਾਲ ਉਮਰ ਦੇ ਵਿਚਕਾਰ ਦੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਹਿਤੇਸ਼, ਕੁਲਵੀਰ ਕੌਰ, ਗੁਰਜੀਤ ਕੌਰ, ਗੁਰਪ੍ਰੀਤ ਕੌਰ ਮੌਜੂਦ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਅਗਲੀ ਖ਼ਬਰ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ 9 ਨੂੰ ਬਜਟ ਸੈਸ਼ਨ ਦੌਰਾਨ ਸਰਕਾਰ ਦਾ ਭਾਂਡਾ ਚੁਰਾਹੇ ਭੰਨਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।