15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਹੋਲੀ ਮਨਾਈ

ਅਜੀਤ ਡੈਸਕ 07-03-2026
ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਿਖੇ ਹੋਲੀ ਦਾ ਤਿਉਹਾਰ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ | ਇਸ ਸਮਾਰੋਹ ਦਾ ਆਯੋਜਨ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਦੀ ਅਗਵਾਈ ਹੇਠ ਮਨਾਇਆ ਅਤੇ ਚੇਅਰਪਰਸਨ ਸੁਮਨ ਸੋਫਤ ਦੀ ਹਾਜ਼ਰੀ ਦੌਰਾਨ ਵਿਦਿਆਰਥੀਆਂ ਨੂੰ ਏਕਤਾ ਅਤੇ ਸਾਂਝ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸ਼ੁਰੂਆਤ ਸਵੇਰੇ ਦੀ ਸਭਾ ਨਾਲ ਹੋਈ, ਜਿਸ ਵਿਚ ਹੋਲੀ ਦੇ ਮਹੱਤਵ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਅਤੇ ਬਸੰਤ ਦੇ ਆਗਮਨ ਨੂੰ ਉਜਾਗਰ ਕਰਨ ਸੰਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਵਿਦਿਆਰਥੀਆਂ ਨੇ ਰੰਗੀਨ ਗਤੀਵਿਧੀਆਂ ਰਾਹੀ ਹੋਲੀ ਨਾਲ ਸੰਬੰਧਿਤ ਗੀਤ ਗਾਏ | ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਪਿਆਰ, ਸਕਾਰਾਤਮਕਤਾ ਅਤੇ ਖ਼ੁਸ਼ੀਆਂ ਫੈਲਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਆਰਗੈਨਿਕ ਰੰਗਾਂ ਦੀ ਵਰਤੋਂ ਕਰਦੇ ਹੋਏ ਅਤੇ ਇੱਕ-ਦੂਜੇ ਦਾ ਸਤਿਕਾਰ ਕਰਦੇ ਹੋਏ ਜ਼ਿੰਮੇਵਾਰੀ ਨਾਲ ਹੋਲੀ ਮਨਾਉਣ ਲਈ ਬੱਚਿਆਂ ਨੂੰ ਪ੍ਰੇਰਿਆ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇੱਕ-ਦੂਜੇ ਨੂੰ ਗੁਲਾਲ ਲਗਾਇਆ ਅਤੇ ਹੌਲੀ ਦੀਆਂ ਸ਼ੁੱਭਕਾਮਨਾਵਾਂ ਸਾਂਝੀਆਂ ਕੀਤੀਆਂ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਵਿਭਾਗ ਮੁਖੀ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ-... ਅਗਲੀ ਖ਼ਬਰ ਕਾਂਗਰਸੀ ਬਲਾਕ ਸੰਮਤੀ ਮੈਂਬਰਾਂ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।