26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਭਾਜਪਾ ਆਗੂਆਂ ਨੇ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 26-03-2026
ਮਾਛੀਵਾੜਾ ਸਾਹਿਬ, 25 ਮਾਰਚ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਦਿਨੀਂ ਵੇਅਰ ਹਾਊਸ ਦੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਮਾਛੀਵਾੜਾ ਸਾਹਿਬ ਭਾਜਪਾ ਮੰਡਲ ਦੇ ਆਗੂਆਂ ਵਲੋਂ 'ਆਪ' ਵਿਧਾਇਕ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ ਗਿਆ | ਸਥਾਨਕ ਮੇਨ ਚੌਂਕ 'ਚ ਆਗੂਆਂ ਨੇ ਵਿਧਾਇਕ ਦਾ ਪੁਤਲਾ ਫੂਕਦਿਆਂ ਕਿਹਾ ਕਿ ਅੱਜ 'ਆਪ' ਦੀ ਤਾਨਾਸ਼ਾਹੀ ਸਰਕਾਰ ਕਾਰਨ ਅਫ਼ਸਰਸ਼ਾਹੀ ਖੁਦਕੁਸ਼ੀਆਂ ਕਰ ਰਹੀ ਹੈ | ਭਾਜਪਾ ਆਗੂਆਂ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਆਗੂ ਹਰ ਸੰਭਵ ਯਤਨ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ, ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਸੰਜੀਵ ਲਹਿਲ, ਰਾਜੇਸ਼ ਲੀਹਲ, ਰਣਜੀਤ ਸਿੰਘ ਗਹਿਲੇਵਾਲ, ਡਾ. ਅਸ਼ੋਕ ਸ਼ਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੇ ਕਈ ਆਗੂ ਅਕਾਲੀ ਦਲ ਵਿਚ ਹੋਏ ਸ਼ਾਮਿਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਅਗਲੀ ਖ਼ਬਰ ਜਥੇ. ਖ਼ਾਲਸਾ ਦਾ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।