ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਨੂੰ ਖੰਨਾ ਵਿਖੇ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਵਾਰਡ ਨੰਬਰ 5 ਤੋਂ ਜਤਿੰਦਰ ਸਿੰਘ ਮਹਿਮੀ (ਬਲਾਕ ਪ੍ਰਧਾਨ ਐਸ. ਸੀ. ਵਿੰਗ ਖੰਨਾ), ਵਾਰਡ ਨੰਬਰ 11 ਤੋਂ ਭੁਪਿੰਦਰ ਸਿੰਘ ਸਰਾਂ (ਸਾਬਕਾ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ), ਉੱਘੇ ਲੋਕ ਗਾਇਕ ਤੇ ਗੀਤਕਾਰ ਬਲਜਿੰਦਰ ਸਿੰਘ, ਮਲਕੀਤ ਸਿੰਘ ਖੰਨਾ, ਗੁਰਇੰਦਰ ਸਿੰਘ ਸਾਬਕਾ ਸਰਪੰਚ ਪਿੰਡ ਬਘੌਰ, ਪ੍ਰਸ਼ਾਂਤ ਡਾਂਗ (ਸਾਬਕਾ ਇੰਚਾਰਜ ਵਾਰਡ ਨੰਬਰ 21), ਰਾਜਪਾਲ ਸਿੰਘ ਸੰਧੂ (ਇੰਚਾਰਜ ਵਾਰਡ ਨੰਬਰ 31), ਗੁਰਚਰਨ ਸਿੰਘ (ਵਾਰਡ ਨੰਬਰ 16), ਕੁਲਦੀਪ ਸਿੰਘ (ਵਾਰਡ ਨੰਬਰ 16), ਮਨਦੀਪ ਸਿੰਘ, ਪਰਮਜੀਤ ਸਿੰਘ ਰਾਜੂ, ਗੁਰਵਿੰਦਰ ਸਿੰਘ, ਹਰਕਰਨ ਸਿੰਘ, ਹਰਜੀਤ ਸਿੰਘ, ਗੁਰਜੋਤ ਸਿੰਘ (ਸਾਰੇ ਬੂਥ ਕਮੇਟੀ ਮੈਂਬਰ ਆਮ ਆਦਮੀ ਪਾਰਟੀ), ਬਲਜਿੰਦਰ ਸਿੰਘ ਪਨਾਗ, ਨਿਰਮਲ ਸਿੰਘ, ਜਸਵੀਰ ਸਿੰਘ ਜੱਸੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆਂ ਨੂੰ ਆਖਿਆ ਗਿਆ ਅਤੇ ਸਿਰੋਪਾਓ ਪਾਕੇ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਸਾਰੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਆਗੂਆਂ ਦੀ ਸ਼ਮੂਲੀਅਤ ਨਾਲ ਹਲਕਾ ਖੰਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ |