ਮਾਛੀਵਾੜਾ ਸਾਹਿਬ, 25 ਮਾਰਚ (ਰਾਜਦੀਪ ਸਿੰਘ ਅਲਬੇਲਾ)-14-2-2024 ਨੂੰ ਨੌਜਵਾਨ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਮੁਲਜ਼ਮ ਰਣਜੀਤ ਸਿੰਘ ਉਰਫ਼ ਜੀਤਾ ਵਾਸੀ ਸਲੇਮਪੁਰ, ਥਾਣਾ ਕੂੰਮਕਲਾਂ ਨੂੰ ਕਾਬੂ ਕਰ ਲਿਆ ਗਿਆ ਹੈ | ਉਕਤ ਮੁਲਜ਼ਮ ਦੇ ਖ਼ਿਲਾਫ਼ ਮਾਛੀਵਾੜਾ ਪੁਲਿਸ ਥਾਣਾ ਵਿਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਫ਼ਰਾਰ ਚੱਲਿਆ ਆ ਰਿਹਾ ਸੀ | 12-11-2024 ਨੂੰ ਮਾਣਯੋਗ ਸਮਰਾਲਾ ਅਦਾਲਤ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਦੀ ਨੌਜਵਾਨ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿਚ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤੇ ਮੁਲਜ਼ਮ 'ਤੇ ਜੋ ਹੋਰ ਵੀ ਮਾਮਲੇ ਦਰਜ ਹਨ ਉਨ੍ਹਾਂ ਦੀ ਵੀ ਜਾਂਚ ਜਾਰੀ ਹੈ |