ਮਾਛੀਵਾੜਾ ਸਾਹਿਬ, 25 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 9 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗੁਰਮੁਖ ਸਿੰਘ ਵਾਸੀ ਪਿੰਡ ਬੁੱਲੇਵਾਲ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਰਾਹੋਂ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਮਾਣੇਵਾਲ ਨੇੜੇ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੂੰ ਦੇਖ ਇਹ ਨੌਜਵਾਨ ਸ਼ੱਕੀ ਹਾਲਤ ਵਿਚ ਵਾਪਸ ਮੁੜਨ ਲੱਗਾ ਜਿਸ ਨੂੰ ਕਾਬੂ ਕਰਨ 'ਤੇ ਇਸ ਨੇ ਆਪਣਾ ਨਾਮ ਗੁਰਮੁਖ ਸਿੰਘ ਦੱਸਿਆ | ਤਲਾਸ਼ੀ ਦੌਰਾਨ ਇਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |