26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰਕਾਰੀ ਕਾਲਜ ਰਾੜਾ ਸਾਹਿਬ ਦੇ ਵਿਦਿਆਰਥੀਆਂ ਵਿੱਦਿਅਕ ਟੂਰ ਲਾਇਆ

ਅਜੀਤ ਡੈਸਕ 26-03-2026
ਰਾੜਾ ਸਾਹਿਬ, 25 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਪਿ੍ੰਸੀਪਲ ਡਾ. ਮੁਹੰਮਦ ਦੀ ਇਰਫਾਨ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੀ ਅਗਵਾਈ ਹੇਠ ਸਾਇੰਸ, ਕੰਪਿਊਟਰ ਸਾਇੰਸ ਅਤੇ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀ ਇੱਕ ਰੋਜ਼ਾ ਵਿੱਦਿਅਕ ਟੂਰ ਤੇ ਗਏ | ਜਿਸ ਦੌਰਾਨ ਵਿਦਿਆਰਥੀਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਥਰਮਲ ਪਲਾਂਟ ਵਿਖੇ ਲਿਜਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਬਾਰੇ ਅਤੇ ਥਰਮਲ ਪਲਾਂਟ ਬਾਰੇ ਵਡਮੁੱਲਾ ਗਿਆਨ ਹਾਸਿਲ ਕੀਤਾ | ਸਾਇੰਸ ਵਿਭਾਗ ਤੋਂ ਪ੍ਰੋ. ਅਵਤਾਰ ਸਿੰਘ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਪ੍ਰਭਜੋਤ ਸਿੰਘ, ਕੰਪਿਊਟਰ ਵਿਭਾਗ ਤੋਂ ਪ੍ਰੋ. ਰਮਨਦੀਪ ਕੌਰ ਅਤੇ ਇਕਨਾਮਿਕਸ ਵਿਭਾਗ ਤੋਂ ਪ੍ਰੋ. ਹਰਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ |

ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ਵਿਖੇ ਤੀਸਰੀ ਜਮਾਤ ਤੋਂ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਅਗਲੀ ਖ਼ਬਰ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।