26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਰਾਧਾ ਵਾਟਿਕਾ ਸਕੂਲ ਵਿਖੇ ਤੀਸਰੀ ਜਮਾਤ ਤੋਂ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ

ਅਜੀਤ ਡੈਸਕ 26-03-2026
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀਨੀਅਰ ਸਕੈਂਡਰੀ ਸਕੂਲ, ਅਮਲੋਹ ਰੋਡ, ਖੰਨਾ ਵਿਖੇ ਤੀਸਰੀ ਜਮਾਤ ਤੋਂ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਐਲਾਨਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਪਿ੍ੰਸੀਪਲ ਅਨੁਪਮਾ ਸ਼ਰਮਾ ਨੇ ਸਾਰੇ ਗਰੈਂਡ ਪੇਰੈਂਟਸ, ਉਨ੍ਹਾਂ ਦੇ ਮਾਤਾ ਪਿਤਾ ਅਤੇ ਵਿਦਿਆਰਥੀਆਂ ਨੂੰ ਨਿੱਘੀ ਜੀ ਆਇਆ ਕਹੀ | ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦਾ ਟੀਚਾ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ | ਮੇਜਰ ਸੰਦੀਪ ਵਿਨਾਇਕ ਇਸ ਮੌਕੇ 'ਤੇ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ 'ਗਰੈਜੂਏਸ਼ਨ ਸੈਰਾਮਨੀ' ਦਾ ਆਯੋਜਨ ਕੀਤਾ ਗਿਆ | ਬੱਚੇ ਆਪਣੀ ਪ੍ਰਤਿਭਾ ਅਤੇ ਮਿਹਨਤ ਰਾਹੀਂ ਪ੍ਰਾਇਮਰੀ ਦਾ ਸਫਰ ਪੂਰਾ ਕਰਕੇ ਮਿਡਲ ਸਟੈਂਡਰਡ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੇ ਸਾਰਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਕਲਭੂਸ਼ਣ ਰਾਏ ਸੋਫਤ, ਡਾਇਰੈਕਟਰ ਅਰਵਿੰਦ ਸ਼ਕਰਸੁਧਾ, ਕਮੇਟੀ ਦੇ ਪ੍ਰਧਾਨ ਅਸ਼ਵ ਸੋਫਤ, ਫਾਇਨਾਂਸ ਸੈਕਰਟਰੀ ਯੋਗੇਸ਼ ਸੋਫਤ, ਡਾਕਟਰ ਮੰਜਲੀ ਮੈਨਨ (ਪਿ੍ੰਸੀਪਲ ਆਰ ਵੀ ਮਾਡਲ ਸੀਨੀਅਰ ਸੈਕਡਰੀ ਸਕੂਲ ਖੰਨਾ) ਅਤੇ ਹੋਰ ਕਮੇਟੀ ਮੈਂਬਰ ਵੀ ਹਾਜਰ ਸਨ | ਕਲਾਸ ਤੀਜੀ ਤੋਂ ਪੰਜਵੀਂ ਤੱਕ ਸੈਕਸ਼ਨਾਂ ਅਨੁਸਾਰ ਪਹਿਲੀਆਂ ਪੰਜ ਪੁਜ਼ੀਸ਼ਨਾਂ ਅਤੇ ਕਲਾਸ ਛੇਵੀਂ ਤੋਂ ਅੱਠਵੀਂ ਤੱਕ ਸੈਕਸ਼ਨਾਂ ਅਨੁਸਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਹਰੇਕ ਸਬਜੈੱਕਟ ਵਿਚੋਂ 90% ਤੋਂ ਉੱਪਰ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੋਲਰ ਬੈਚ ਦਿੱਤੇ ਗਏ ਅਤੇ ਛੇਵੀਂ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਲਗਾਤਾਰ ਤਿੰਨ ਸਾਲ ਹਰ ਸਬਜੇਕਟ ਵਿਚੋਂ 90% ਤੋਂ ਉੱਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੋਲਰ ਬਲੇਜਰ ਦਿੱਤੇ ਗਏ ਜੋ ਕਿ ਵਿਦਿਆਰਥੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕੱੁਝ ਖ਼ਾਸ ਇਨਾਮ ਵੀ ਦਿੱਤੇ ਗਏ |
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਦਾ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨ ਅਗਲੀ ਖ਼ਬਰ ਸਰਕਾਰੀ ਕਾਲਜ ਰਾੜਾ ਸਾਹਿਬ ਦੇ ਵਿਦਿਆਰਥੀਆਂ ਵਿੱਦਿਅਕ ਟੂਰ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।