26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਵਿਸ਼ਵ ਟੀ. ਬੀ. ਦਿਵਸ ਮਨਾਇਆ

ਅਜੀਤ ਡੈਸਕ 26-03-2026
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਰੈੱਡ ਰਿਬਨ ਕਲੱਬ, ਤੇ ਐਨ. ਐੱਸ. ਐੱਸ. ਯੂਨਿਟ ਵਲੋਂ ਵਿਸ਼ਵ ਟੀ. ਬੀ. ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਟੀ. ਬੀ. ਰੋਗ ਬਾਰੇ ਵਿਸਥਾਰ ਨਾਲ ਦੱਸਿਆ ਕਿ ਟੀ. ਬੀ. ਨਾਲ ਪੀੜਤ ਵਿਅਕਤੀ ਲਈ ਆਪਣੀ ਖ਼ੁਰਾਕ ਵਿਚ ਕੁੱਝ ਸਬਜ਼ੀਆਂ ਅਤੇ ਸਾਬਤ ਅਨਾਜ ਨੂੰ ਸ਼ਾਮਿਲ ਕਰਨਾ ਲਾਹੇਵੰਦ ਹੋ ਸਕਦਾ ਹੈ, ਕਿਉਂਕਿ ਇਨ੍ਹਾਂ ਵਿਚ ਐਂਟੀਆਕਸੀਡੈਂਟਸ ਭਰਪੂਰ ਮਾਤਰਾ ਵਿਚ ਹੁੰਦੇ ਹਨ, ਉਨ੍ਹਾਂ ਨੇ ਵਿਦਿਆਰਥੀਆ ਨੂੰ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਅਤੇ ਇਸ ਦੇ ਇਲਾਜ ਲਈ ਮਰੀਜ਼ਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਾਲਜ ਦੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰੀਤੀ ਦਿਓਲ ਨੇ ਪਹਿਲਾ ਸਥਾਨ, ਲੱਕੀ ਆਰਿਆ ਨੇ ਦੂਜਾ ਅਤੇ ਹਰਬੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਅੰਤ ਵਿੱਚ ਕਾਲਜ ਦੇ ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਪੀ. ਟੀ. ਈ. 'ਚੋਂ 63 ਤੇ ਆਈਲਟਸ ਚੋ ਹਾਸਿਲ ਕੀਤੇ 6.5 ਬੈਂਡ ਅਗਲੀ ਖ਼ਬਰ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਦਾ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।