26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਵਿਦਿਆਰਥਣਾਂ ਵਲਾੋ ਧਾਰਮਿਕ ਪ੍ਰੀਖਿਆ 'ਚ ਵਜ਼ੀਫ਼ੇ ਪ੍ਰਾਪਤ

ਅਜੀਤ ਡੈਸਕ 26-03-2026
ਮਾਛੀਵਾੜਾ ਸਾਹਿਬ, 25 ਮਾਰਚ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੀਆਂ 12 ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਰਹਿਤ-ਮਰਿਆਦਾ, ਸਿੱਖੀ ਸਰੂਪ ਨਾਲ ਜੋੜਨ ਅਤੇ ਗੁਰੂ ਸਾਹਿਬਾਨ ਦੀ ਸਿੱਖਿਆ ਨੂੰ ਦਿ੍ੜ ਕਰਵਾਉਣ ਲਈ ਹਰ ਸਾਲ ਨਵੰਬਰ ਅਤੇ ਫਰਵਰੀ ਮਹੀਨੇ 'ਚ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ 'ਚ ਮੈਰਿਟ ਵਿਚ ਆਪਣਾ ਨਾਮ ਦਰਜ ਕਰਵਾ ਵਜ਼ੀਫ਼ੇ ਪ੍ਰਾਪਤ ਕੀਤੇ | ਇਹ ਵਜ਼ੀਫ਼ੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ 'ਚ ਅਨਮੋਲਪ੍ਰੀਤ ਕੌਰ, ਹਰਮਨ ਕੌਰ, ਜੈਸਮੀਨ ਕੌਰ, ਕੰਚਨਪ੍ਰੀਤ ਕੌਰ, ਪ੍ਰਭਜੋਤ ਕੌਰ, ਸਿਮਰਨ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ, ਰਸਲੀਨ ਕੌਰ, ਰੂਪਰੀਤ ਕੌਰ, ਅਮਨਦੀਪ ਕੌਰ ਅਤੇ ਰਮਨਦੀਪ ਕੌਰ ਸ਼ਾਮਲ ਹਨ | ਹਰਜਤਿੰਦਰ ਸਿੰਘ ਬਾਜਵਾ ਐਡੀਸ਼ਨਲ ਆਨਰੇਰੀ ਸਕੱਤਰ ਕਾਲਜ ਲੋਕਲ ਮੈਨੇਜਿੰਗ ਕਮੇਟੀ, ਸੀਨੀਅਰ ਪ੍ਰੋਫੈਸਰ ਡਾ. ਸੁਨੀਤਾ ਕੌਸ਼ਲ ਅਤੇ ਭਾਈ ਬਚਿੱਤਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 'ਚ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ 2100 ਰੁਪਏ, 3100 ਰੁਪਏ ਅਤੇ 4100 ਰੁਪਏ ਦੇ ਵਜ਼ੀਫੇ ਵੰਡੇ ਗਏ | ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਧਾਰਮਿਕ ਪ੍ਰੀਖਿਆ 'ਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕ ਅਤੇ ਮੁਕੇਸ਼ ਸ਼ਰਮਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਮੀਆਂਪੁਰ ਰੇਲਵੇ ਲੈਵਲ ਕ੍ਰਾਸਿੰਗ ਲਈ 56 ਕਰੋੜ ਦਾ ਟੈਂਡਰ ਪਾਸ- ਲਾਲਪੁਰਾ ਅਗਲੀ ਖ਼ਬਰ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਪੀ. ਟੀ. ਈ. 'ਚੋਂ 63 ਤੇ ਆਈਲਟਸ ਚੋ ਹਾਸਿਲ ਕੀਤੇ 6.5 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।