ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੰਗੇਤਰ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਰਧਮਾਨ ਕਾਲੋਨੀ ਦੇ ਰਹਿਣ ਵਾਲੇ ਅਕਸ਼ੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਮੰਗਣੀ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ ਅਤੇ ਕੁੱਝ ਦੇਰ ਬਾਅਦ ਉਨ੍ਹਾਂ ਦਾ ਵਿਆਹ ਸੀ, ਪਰ ਕਥਿਤ ਦੋਸ਼ੀ ਵਿਆਹ ਤੋਂ ਪਹਿਲਾਂ ਉਸ ਨੰੂ ਹੋਟਲ ਵਿਚ ਲੈ ਗਿਆ ਅਤੇ ਉਸਨੇ ਉਥੇ ਉਸ ਨਾਲ ਜਬਰ ਜਨਾਹ ਕੀਤਾ | ਉਸ ਦੱਸਿਆ ਕਿ ਵਿਆਹ ਤੋਂ ਦੋ ਦਿਨ ਪਹਿਲਾਂ ਕਥਿਤ ਦੋਸ਼ੀ ਵਿਆਹ ਕਰਵਾਉਣ ਤੋਂ ਮੁੱਕਰ ਗਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢