26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੀ. ਐਚ. ਸੀ. ਮਾਨੂੰਪੁਰ ਵਿਖੇ ਐਚ. ਪੀ. ਵੀ. ਟੀਕਾਕਰਨ ਜਾਰੀ

ਅਜੀਤ ਡੈਸਕ 26-03-2026
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿੱਚ ਸੀ. ਐੱਚ. ਸੀ ਮਾਨੂੰਪੁਰ ਵਿਖੇ ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ਮੁਹਿੰਮ ਤਹਿਤ 5 ਮਾਰਚ ਤੋਂ ਵੈਕਸੀਨ ਲਗਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਦੀਪ ਸਿੱਧੂ ਨੇ ਦੱਸਿਆ ਕੇ ਐੱਚ. ਪੀ. ਵੀ ਵੈਕਸੀਨ ਮੁਹਿੰਮ ਭਾਰਤ ਵਿੱਚ ਚਲਾਈ ਜਾ ਰਹੀ ਹੈ | ਜੋ ਕੇ 90 ਦਿਨਾਂ ਤੱਕ ਚਲਾਈ ਜਾਣੀ ਹੈ | ਉਨ੍ਹਾਂ ਦੱਸਿਆ ਕੇ ਮਾਨਵ ਪੈਪੀਲੋਮਾ ਵਾਇਰਸ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦੇ ਕੈਂਸਰ) ਦਾ ਕਾਰਨ ਬਣਦਾ ਹੈ | ਭਾਰਤ ਵਿੱਚ ਬੱਚੇਦਾਨੀ ਦੇ ਮੂੰਹ ਕੈਂਸਰ ਅÏਰਤਾਂ ਵਿੱਚ ਹੋਣ ਵਾਲਾ ਦੂਸਰਾ ਪ੍ਰਮੁੱਖ ਕੈਂਸਰ ਹੈ | ਐੱਚ. ਪੀ. ਵੀ. ਵੈਕਸੀਨ ਇਸ ਵਾਇਰਸ ਤੋਂ ਬਚਾਅ ਲਈ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਹੈ | ਇਸ ਸਬੰਧੀ ਸਿਹਤ ਵਿਭਾਗ ਵੱਲੋਂ ਐਚ. ਪੀ. ਵੀ (ਹਿਊਮਨ ਪੈਪੀਲੋਮਾ ਵਾਇਰਸ) ਤੋਂ ਬਚਾਉ ਲਈ 14 ਤੋਂ 15 ਸਾਲ ਉਮਰ ਦੀਆ ਬੱਚੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ | ਇਹ ਵੈਕਸੀਨ ਭਵਿੱਖ ਵਿੱਚ ਸਰਵਾਈਕਲ ਕੈਂਸਰ ਦੇ ਖ਼ਤਰੇ ਨੂੰ ਘਟਾਉਂਦੀ ਹੈ | ਪ੍ਰੰਤੂ ਸੋਸ਼ਲ ਮੀਡੀਆ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਬਿਨ੍ਹਾਂ ਕਿਸੇ ਤੱਥਾਂ ਤੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹੈ ਤਾਂ ਜੋ ਮਾਪਿਆ ਨੂੰ ਭਰਮਾਇਆ ਜਾ ਸਕੇ | ਉਨ੍ਹਾਂ ਨੇ ਕਿਹਾ ਕੇ ਇਹ ਵੈਕਸੀਨ ਕਾਫੀ ਸਮੇਂ ਤੋਂ ਕਾਫੀ ਦੇਸ਼ਾਂ ਵਿੱਚ ਲਗਾਈ ਜਾ ਰਹੀ ਹੈ | ਹੁਣ ਤੱਕ ਸੀ. ਐੱਚ. ਸੀ ਮਾਨੂੰਪੁਰ ਵਿਖੇ ਵੀ ਕਾਫੀ ਬੱਚੀਆਂ ਇਹ ਵੈਕਸੀਨ ਕਰਵਾ ਚੁੱਕੀਆਂ ਹਨ | ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਉਨ੍ਹਾਂ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਕੇ ਬਿਨ੍ਹਾਂ ਕਿਸੇ ਡਰ ਦੇ ਆਪਣੀਆਂ 14 ਜਨਮ ਮਨਾਂ ਚੁੱਕੀਆਂ ਬੱਚੀਆਂ ਨੂੰ ਇਹ ਵੈਕਸੀਨ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਖ਼ਤਰੇ ਤੋਂ ਬੱਚੀਆਂ ਨੂੰ ਬਚਾਇਆ ਜਾ ਸਕੇ | ਇਹ ਕਾਫੀ ਮਹਿੰਗਾ ਟੀਕਾ ਹੈ ਜੋ ਕੇ ਸਿਹਤ ਵਿਭਾਗ ਵਲੋਂ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਨਾਵਲਕਾਰ ਰਾਮ ਸਰੂਪ ਰਿਖੀ ਦੀ ਸਵੈ-ਜੀਵਨੀ 'ਤਲਖ਼ ਹਕੀਕਤਾਂ' ਜਾਰੀ ਅਗਲੀ ਖ਼ਬਰ ਮੰਗੇਤਰ ਨਾਲ ਜਬਰ ਜਨਾਹ ਕਰਨ ਵਾਲੇ ਨÏਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।