26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਕਾਲਜ ਵਿਖੇ ਸਾਲਾਨਾ ਐਲੂਮਨੀ ਮੀਟ ਕਰਵਾਈ

ਅਜੀਤ ਡੈਸਕ 26-03-2026
ਮਾਛੀਵਾੜਾ ਸਾਹਿਬ, 25 ਮਾਰਚ (ਮਨੋਜ ਕੁਮਾਰ)-ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਕੋਟ ਗੰਗੂ ਰਾਏ ਵਿਖੇ ਇਸ ਸਾਲ ਵੀ ਸਲਾਨਾ ਐਲੂਮਨੀ ਮੀਟ ਕਰਵਾਈ ਗਈ | ਜਿਸ ਵਿਚ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਪਿ੍ੰਸੀਪਲ ਡਾ. ਬਲਜੀਤ ਕੌਰ ਨੇ ਸਭ ਤੋਂ ਪਹਿਲਾਂ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸਾਬਕਾ ਵਿਦਿਆਰਥੀ ਸਿੱਖਿਆ ਸੰਸਥਾਨਾਂ ਦੀ ਧ੍ਰੋਹਰ ਹੁੰਦੇ ਹਨ ਤੇ ਉਨ੍ਹਾਂ ਨਾਲ ਹੀ ਕਾਲਜ ਦਾ ਨਾਮ ਰੌਸ਼ਨ ਹੁੰਦਾ ਹੈ | ਇਸ ਦੇ ਨਾਲ ਹੀ ਕਾਲਜ ਦੇ ਇਨ੍ਹਾਂ ਪੁਰਾਣੇ ਵਿਦਿਆਰਥੀਆਂ ਨੇ ਬਿਤਾਏ ਪਲ ਤੇ ਨਿੱਘੀਆਂ ਯਾਦਾਂ ਨੂੰ ਤਾਜ਼ਾ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਬਾਹਰੋਂ ਆਏ ਸਾਰੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮਾਹੌਲ ਨੂੰ ਖ਼ੁਸ਼ਗਵਾਰ ਤੇ ਮਨਮੋਹਕ ਬਣਾਇਆ |
ਪਿਛਲੀ ਖ਼ਬਰ ਹਰਿੰਦਰਪਾਲ ਸਿੰਘ ਦੁਧਾਲ ਅਤੇ ਸਾਥੀਆਂ ਵਲੋਂ ਜਥੇ. ਬਾਬਾ ਜੋਗਾ ਸਿੰਘ, ਜਥੇ. ਬਾਬਾ ਜਗੀਰ ਸਿੰਘ ਨੂੰ ਸਤਿਕਾਰ ਭੇਟ ਅਗਲੀ ਖ਼ਬਰ ਨਾਵਲਕਾਰ ਰਾਮ ਸਰੂਪ ਰਿਖੀ ਦੀ ਸਵੈ-ਜੀਵਨੀ 'ਤਲਖ਼ ਹਕੀਕਤਾਂ' ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।