ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਆਂਗਣਵਾੜੀ ਵਰਕਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੁਲਵਿੰਦਰ ਕÏਰ ਵਾਸੀ ਪਿੰਡ ਮਹਿਮੂਦਪੁਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਸੰਬੰਧੀ ਗੁਰਜੋਤ ਸਿੰਘ ਅਤੇ ਸੁਖਵਿੰਦਰ ਕÏਰ ਪਤਨੀ ਕੁਲਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਜਦੋਂ ਸਕੂਲ ਵਿਚ ਕੰਮ ਕਰ ਰਹੀ ਸੀ ਤਾਂ ਉਕਤ ਕਥਿਤ ਦੋਸ਼ੀ ਸਕੂਲ ਅੰਦਰ ਦਾਖਲ ਹੋਏ ਅਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਈ | ਲੜਾਈ ਦਾ ਕਾਰਨ ਗਹਿਣਿਆਂ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢