ਚੌਂਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਗੋਪਾਲਸਰ ਸਾਹਿਬ ਯਾਦਗਾਰ ਸ੍ਰੋਮਣੀ ਭਗਤ ਧੰਨਾ ਜੀ ਪਿੰਡ ਗਗੜਾ (ਨੇੜੇ ਰੇਲਵੇ ਫਾਟਕ) ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਮਿਤੀ 5 ਅਪ੍ਰੈਲ ਤੋਂ 21 ਅਪ੍ਰੈਲ ਤੱਕ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ 21 ਅਪ੍ਰੈਲ ਨੂੰ 151 ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਾਤ ਪੰਥ ਦੇ ਪ੍ਰਸਿੱਧ ਰਾਗੀ, ਕਵੀਸ਼ਰੀ ਤੇ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ | ਉਨ੍ਹਾਂ ਦੱਸਿਆ ਸਮਾਗਮ ਵਿਚ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ (ਮੁਖੀ ਦਮਦਮੀ ਟਕਸਾਲ), ਗਿਆਨੀ ਕੁਲਦੀਪ ਸਿੰਘ ਗੜਗੱਜ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ), ਸੰਤ ਬਾਬਾ ਅਮਰ ਸਿੰਘ (ਰਾੜਾ ਸਾਹਿਬ ਵਾਲੇ), ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲੇ, ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲੇ, ਸਿੰਘ ਸਾਹਿਬ ਬਾਬਾ ਟੇਕ ਸਿੰਘ (ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ), ਐਡਵੋਕੇਟ ਹਰਜਿੰਦਰ ਸਿੰਘ ਧਾਮੀ (ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ), ਸੰਤ ਬਾਬਾ ਜਗਜੀਤ ਸਿੰਘ ਲੋਪੋ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਤੇਜਿੰਦਰ ਸਿੰਘ ਨਾਨਕਸਰ ਵਾਲੇ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਹਾਜ਼ਰੀ ਲਵਾਉਣਗੇ |