25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਲੋਂ ਸਟਾਰਟਅਪ ਦੀ ਯੋਜਨਾ ਕਿਵੇਂ ਬਣਾਈਏ: ਕਾਨੂੰਨੀ ਅਤੇ ਨੈਤਿਕ ਕਦਮ ਵਿਸ਼ੇ 'ਤੇ ਸੈਸ਼ਨ ਪੋ੍ਰਗਰਾਮ

ਅਜੀਤ ਡੈਸਕ 26-03-2026
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵੱਲੋਂ ਸਟਾਰਟਅਪ ਦੀ ਯੋਜਨਾ ਕਿਵੇਂ ਬਣਾਈਏ: ਕਾਨੂੰਨੀ ਅਤੇ ਨੈਤਿਕ ਕਦਮ ਵਿਸ਼ੇ ਤੇ ਇੱਕ ਸੈਸ਼ਨ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋ. ਸ਼ੀਨਮ ਗਰਗ ਨੇ ਇਸ ਵਿਸ਼ੇ 'ਤੇ ਵਿਚਾਰ ਸਾਂਝੇ ਕੀਤੇ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਲੋੜੀਂਦੀਆਂ ਵੱਖ-ਵੱਖ ਕਾਨੂੰਨੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨੈਤਿਕ ਕਦਰਾਂ ਕੀਮਤਾਂ ਜਿਵੇਂ ਕਿ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਇਮਾਨਦਾਰੀ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜੋ ਇੱਕ ਭਰੋਸੇਯੋਗ ਸੰਸਥਾ ਬਣਾਉਣ ਲਈ ਬਹੁਤ ਜ਼ਰੂਰੀ ਹਨ | ਡਾ. ਹਰਪ੍ਰੀਤ ਸਿੰਘ (ਡਾਇਰੈਕਟਰ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਵੀ ਸਟਾਰਟਅਪ ਦੀ ਸਫਲਤਾ ਅਤੇ ਲੰਬੇ ਸਮੇਂ ਤੱਕ ਟਿਕਾਊ ਬਣੇ ਰਹਿਣ ਲਈ ਮਜ਼ਬੂਤ ਕਾਨੂੰਨੀ ਬੁਨਿਆਦ ਅਤੇ ਨੈਤਿਕ ਦਿ੍ਸ਼ਟੀਕੋਣ ਬਹੁਤ ਅਹਿਮ ਹਨ | ਪ੍ਰੋ. ਹੀਨਾ ਵੱਲੋਂ ਸਾਰਿਆ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਭਲਕੇ ਅਗਲੀ ਖ਼ਬਰ ਸਿਵਲ ਹਸਪਤਾਲ ਸਮਰਾਲਾ ਵਿਖੇ ਵਰਲਡ ਟੀ. ਬੀ. ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।