19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਨਗਰ ਕੌਂਸਲ ਚੋਣਾਂ ਦੇ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਮਾਨਦਾਰ ਕਿਰਦਾਰ ਵਾਲੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾਣਗੇ- ਰੁਪਾਲੋਂ

ਅਜੀਤ ਡੈਸਕ 27-03-2026
ਦੋਰਾਹਾ, 26 ਮਾਰਚ (ਮਨਜੀਤ ਸਿੰਘ ਗਿੱਲ-ਪੰਜਾਬ ਦੇ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਵਿੱਚ ਜਿੱਥੇ ਰਵਾਇਤੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਉੱਥੇ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਵੀ ਚੰਗੇ ਤੇ ਇਮਾਨਦਾਰ ਅਕਸ ਵਾਲੇ ਉਮੀਦਵਾਰਾਂ ਕੋਲੋਂ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਇਮਾਨਦਾਰ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਪਾਇਲ ਸੰਦੀਪ ਸਿੰਘ ਰੁਪਾਲੋਂ ਨੇ ਸਮਾਜ ਸੇਵੀ ਬੀਬੀ ਗੁਰਜੋਤ ਕੌਰ ਮਾਂਗਟ ਦੇ ਨਾਲ ਦੋਰਾਹਾ ਵਿਖੇ ਸਾਂਝੀ ਮੀਟਿੰਗ ਕਰਦੇ ਹੋਏ ਕੀਤਾ ਉਨ੍ਹਾਂ ਨੇ ਕਿਹਾ ਕਿ ਦੋਰਾਹਾ ਸ਼ਹਿਰ ਦੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਹੋਇਆ ਹੈ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਰਲਕੇ ਸਿਆਸੀ ਕੁਸ਼ਤੀ ਖੇਡੀ ਜਾ ਰਹੀ ਹੈ, ਜਿਹੜੇ ਕੱਲ ਦੇ ਕਾਂਗਰਸੀ ਸਨ ਉਹ ਅੱਜ ਦੇ ਆਮ ਆਦਮੀ ਪਾਰਟੀ ਦੇ ਸ਼ਹਿਰ ਦੇ ਲੀਡਰ ਹਨ ਤੇ ਜਿਹੜੇ ਕੱਲ ਆਮ ਆਦਮੀ ਪਾਰਟੀ ਦੇ ਲੀਡਰ ਸਨ | ਉਹ ਅੱਜ ਕਾਂਗਰਸ ਵੱਲੋਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ | ਇਸ ਤੋਂ ਵੱਡੀ ਗੱਲ ਕੀ ਹੋ ਸਕਦੀ ਹੈ ਕਿ ਦੋਹਾਂ ਪਾਰਟੀਆਂ ਦਾ ਪ੍ਰਧਾਨ ਸਾਂਝਾ ਹੀ ਹੁੰਦਾ ਹੈ, ਇਸ ਕਰਕੇ ਕਾਂਗਰਸ ਤੇ ਆਪ ਦੇ ਵਿੱਚ ਕੋਈ ਫਰਕ ਨਹੀਂ ਆਉਣ ਵਾਲੇ ਦਿਨਾਂ ਚ ਅਸੀਂ ਇਨ੍ਹਾਂ ਰਵਾਇਤੀ ਪਾਰਟੀਆਂ ਨਾਲੋਂ ਹਟ ਕੇ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰ ਵਰਗ ਦੇ ਵਿਚੋਂ ਚੰਗੇ ਤੇ ਉੱਚੇ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰਾਂਗੇ | ਅਸੀਂ ਇਹਨਾਂ ਚੋਣਾਂ ਵਿੱਚ ਹਰ ਵਰਗ ਹਿੰਦੂ ਮੁਸਲਿਮ ਸਿੱਖ ਇਸਾਈ ਅਤੇ ਦਲਿਤ ਵਪਾਰੀ ਵਰਗ ਨੂੰ ਨੁਮਾਇੰਦਗੀ ਦੇਵਾਂਗੇ |
ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਸੀਂ ਚਾਹੁੰਦੇ ਹੋ ਕਿ ਸ਼ਹਿਰ ਦਾ ਭਲਾ ਹੋਵੇ ਤੇ ਚੰਗੇ ਉਮੀਦਵਾਰ ਸਾਹਮਣੇ ਆਉਣ ਅਸੀਂ ਉਮੀਦਵਾਰਾਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਲਈ ਸ਼ਹਿਰ ਵਿੱਚ ਇੱਕ ਚੋਣ ਕਮੇਟੀ ਕਾਇਮ ਕਰਾਂਗੇ ਅਤੇ ਚੋਣ ਰਣਨੀਤੀ ਤਿਆਰ ਕਰਨ ਦੇ ਲਈ 29 ਮਾਰਚ ਨੂੰ ਦੋਰਾਹਾ ਵਿਖੇ ਮੀਟਿੰਗ ਕੀਤੀ ਜਾਵੇਗੀ | ਇਸ ਮੌਕੇ ਸਮਾਜ ਸੇਵੀ ਬੀਬੀ ਗੁਰਜੋਤ ਕੌਰ ਮਾਂਗਟ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਮਾਨਦਾਰ ਉਮੀਦਵਾਰਾਂ ਦਾ ਸਾਥ ਦੇਣ ਅਤੇ ਸ਼ਹਿਰ ਦੇ ਵਿਕਾਸ ਦਾ ਮੁੱਢ ਬੰਨ੍ਹਣ ਇਸ ਮੌਕੇ ਪਾਰਟੀ ਦੇ ਆਗੂ ਨੇਤਾ ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਪਾਇਲ, ਦਰਸ਼ਨ ਸਿੰਘ ਪਾਇਲ ਹਾਜ਼ਰ ਸਨ |
ਪਿਛਲੀ ਖ਼ਬਰ ਪਰਮਜੀਤ ਕੌਰ ਕੰਗ ਬਲਾਕ ਸਮਰਾਲਾ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਿਲ੍ਹਾ ਰਾਏਪੁਰ 'ਚ ਮੋਟਰਾਂ ਦੇ ਟਰਾਂਸਫ਼ਾਰਮਰ, ਤਾਰਾਂ, ਸਟਾਰਟਰ ਚੋਰੀ ਦੀਆਂ ਵਾਰਦਾਤਾਂ ਵਿਚ ਭਾਰੀ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।