19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਬਚਾਓ ਰੈਲੀਆਂ ਨਾਲ ਅਕਾਲੀ ਦਲ ਨਿਰੰਤਰ ਬੁਲੰਦੀਆਂ ਵੱਲ ਵਧ ਰਿਹਾ- ਇੰਜੀਨੀਅਰ ਬੋਪਾਰਾਏ

ਅਜੀਤ ਡੈਸਕ 27-03-2026
ਰਾੜਾ ਸਾਹਿਬ, 26 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)- ਸੁਲਝੇ ਹੋਏ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਪੰਜਾਬ ਦੇ ਰਾਜਨੀਤਕ ਖੇਤਰ ਵਿੱਚ ਵਾਹਿਦ ਆਗੂ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਧੰੂਆਂਧਾਰ ਸਰਗਰਮੀਆਂ ਅਤੇ ਵਰਤਮਾਨ ਪ੍ਰਸਥਿਤੀਆਂ ਵਾਰੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬਚਾਓ ਰੈਲੀਆਂ ਨੇ ਸੂਬੇ ਦੇ ਰਾਜਨੀਤਕ ਸਮੀਕਰਨ ਬਦਲ ਦਿੱਤੇ ਹਨ ਅਤੇ ਅੱਜ ਕੱਲ੍ਹ ਰਾਜਨੀਤਕ ਅਸਮਾਨ ਉੱਪਰ ਬਾਦਲ ਹੀ ਬਾਦਲ ਛਾਇਆ ਹੋਇਆ ਹੈ | ਪਾਰਟੀ ਆਪਣੀਆਂ ਪ੍ਰਭਾਵਸ਼ਾਲੀ ਗਤੀਵਿਧੀਆਂ ਅਤੇ ਸਰਗਰਮੀਆਂ ਨਾਲ ਨਿਰੰਤਰ ਬੁਲੰਦੀਆਂ ਵੱਲ ਵਧ ਰਹੀ ਹੈ | ਸੂਬੇ ਵਿੱਚ ਲੋਕਾਂ ਦੀ ਆਪਣੀ ਖੇਤਰੀ ਪ੍ਰਤੀਨਿਧਤਾ ਕਰਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਮਨ ਬਣਾ ਚੁੱਕੇ ਹਨ | ਉਨ੍ਹਾਂ ਹਲਕਾ ਪਾਇਲ ਦੇ ਪਾਰਟੀ ਜਥੇਬੰਦਕ ਢਾਂਚੇ ਬਾਰੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਅਨੁਸ਼ਾਸਨ ਦੇ ਦਾਇਰੇ ਵਿੱਚ ਰਹਿ ਕੇ ਵਿਰਾਸਤੀ ਰਵਾਇਤਾਂ ਦਾ ਲੜ ਫੜਕੇ ਲੋਕ ਸੰਘਰਸ਼ ਵਿੱਢੇ ਹਨ ਅਤੇ ਹਮੇਸ਼ਾ ਸਫਲਤਾ ਪ੍ਰਾਪਤ ਕੀਤੀ ਹੈ | ਹਲਕਾ ਪਾਇਲ ਵਿੱਚ ਸਮੂਹ ਵਰਕਰਾਂ, ਸਰਕਲ ਜਥੇਦਾਰਾਂ ਤੋਂ ਲੈ ਕੇ ਹਲਕਾ ਇੰਚਾਰਜ ਸਮੇਤ ਹੋਰ ਵੱਖ ਵੱਖ ਅਹੁਦਿਆਂ ਤੇ ਕਾਰਜਸ਼ੀਲ ਸਾਰੇ ਅਹੁਦੇਦਾਰ ਤਨਦੇਹੀ ਅਤੇ ਦਿ੍ੜਤਾ ਨਾਲ ਪਾਰਟੀ ਨੀਤੀਆਂ ਨੂੰ ਪਿੰਡ ਪਿੰਡ ਲੋਕਾਂ ਤੱਕ ਪਹੁੰਚਾ ਰਹੇ ਹਨ | ਇਸ ਵਾਰ ਵਿਧਾਨ ਸਭਾ ਹਲਕਾ ਪਾਇਲ ਦੀ ਵੱਕਾਰੀ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਪਵੇਗੀ | ਉਨ੍ਹਾਂ ਕਿਹਾ ਕਿ ਇਮਾਨਦਾਰ, ਮਿਹਨਤੀ ਅਤੇ ਨਰਮ ਸੁਭਾਅ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਦਿਨ ਰਾਤ ਲੋਕਾਂ ਵਿੱਚ ਵਿਚਰਦੇ ਹਨ ਅਤੇ ਸਾਰਿਆਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹਨ | ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਵਿਆਪਕ ਯੋਜਨਾਬੰਦੀ ਦਾ ਹਿੱਸਾ ਬਣਨਾ ਚਾਹੀਦਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦੇ ਟੁੱਟ ਚੁੱਕੇ ਮੋਹ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਚਿਹਰੇ ਖ਼ਿਲਾਫ਼ ਇੱਕਮੁੱਠ ਹੋ ਕੇ ਹੀ ਚੌਕਾ ਮਾਰਿਆ ਜਾ ਸਕਦਾ ਹੈ ਅਤੇ ਲੋਕ ਪੱਖੀ ਸਰਕਾਰ ਦੀ ਸਥਾਪਤੀ ਹੋ ਸਕਦੀ ਹੈ |
ਪਿਛਲੀ ਖ਼ਬਰ ਬੀ.ਜੈੱਡ.ਐਫ਼. ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਯੂੰਪੁਰ ਸਰਹਿੰਦ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਆਗਾਮੀ ਸੂਬਾਈ ਚੋਣਾਂ 'ਚ ਲੋਕ ਸੱਚ ਝੂਠ ਦਾ ਨਿਤਾਰਾ ਕਰ ਦੇਣਗੇ- ਭਾਈ ਰੁਪਾਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।