19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਭੋਰਾ ਦੇ ਰਹਿਣ ਵਾਲੇ ਸੁਭਾਸ਼ ਸੈਣੀ ਪੁੱਤਰ ਰੂਪ ਲਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਗੌਰਵ ਸਰਨਾ ਵਾਸੀ ਬਸੰਤ ਐਵਨਿਊ ਅਤੇ ਮਨੀਸ਼ ਚੋਪੜਾ ਵਾਸੀ ਸਕਾਟਲੈਂਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੰੂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |


ਪਿਛਲੀ ਖ਼ਬਰ ਚਾਂਦਲਾ ਮਾਰਕੀਟ, ਸ੍ਰੀ ਰਾਮ ਮੰਦਰ ਵਿਖੇ ਸ੍ਰੀ ਰਾਮ ਜਨਮ ਉਤਸਵ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੁੱਜੇ ਅਗਲੀ ਖ਼ਬਰ ਨੀਲਮ ਹਸਪਤਾਲ ਨੇ ਖੇਤਰ 'ਚ ਸੁਰੱਖਿਅਤ ਦਿਲ ਦੇ ਵਾਲਵ ਬਦਲਣ ਲਈ 'ਤਵੀ' ਪ੍ਰਕਿਰਿਆ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।