19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ ਸ੍ਰੀ ਆਨੰਦਪੁਰ ਸਾਹਿਬ ਤੇ ਥਰਮਲ ਪਲਾਂਟ ਦਾ ਕੀਤਾ ਦੌਰਾ

ਅਜੀਤ ਡੈਸਕ 27-03-2026

ਰਾੜਾ ਸਾਹਿਬ, 26 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਪਿ੍ੰਸੀਪਲ ਡਾ. ਮੁਹੰਮਦ ਦੀ ਇਰਫਾਨ ਦੀ ਅਗਵਾਈ ਹੇਠ (ਆਈ. ਕਿਉ. ਏ ਸੀ) ਦੇ ਅੰਤਰਗਤ ਕਾਲਜ ਦੇ ਸਾਇੰਸ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਅਤੇ ਇਕਨਾਮਿਕਸ ਵਿਭਾਗ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਉਲੀਕਿਆ ਗਿਆ | ਜਿਸ ਵਿੱਚ ਵਿਦਿਆਰਥੀਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਰਾਸਤ-ਏ-ਖਾਲਸਾ ਅਤੇ ਥਰਮਲ ਪਲਾਂਟ ਵਿਖੇ ਲਿਜਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਬਾਰੇ ਅਤੇ ਥਰਮਲ ਪਲਾਂਟ ਬਾਰੇ ਵਡਮੁੱਲਾ ਗਿਆਨ ਹਾਸਿਲ ਕੀਤਾ | ਇਸ ਮੌਕੇ ਸਾਇੰਸ ਵਿਭਾਗ ਤੋਂ ਪ੍ਰੋ. ਅਵਤਾਰ ਸਿੰਘ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਪ੍ਰਭਜੋਤ ਸਿੰਘ, ਕੰਪਿਊਟਰ ਵਿਭਾਗ ਤੋਂ ਪ੍ਰੋ. ਰਮਨਦੀਪ ਕੌਰ ਅਤੇ ਇਕਨਾਮਿਕਸ ਵਿਭਾਗ ਤੋਂ ਪ੍ਰੋ. ਹਰਮਨਦੀਪ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਸਨ |

ਪਿਛਲੀ ਖ਼ਬਰ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਵਰਨ ਕੁਮਾਰ ਗੁਲਸ਼ਨ ਬਣੇ ਪ੍ਰਧਾਨ ਅਗਲੀ ਖ਼ਬਰ ਚਾਂਦਲਾ ਮਾਰਕੀਟ, ਸ੍ਰੀ ਰਾਮ ਮੰਦਰ ਵਿਖੇ ਸ੍ਰੀ ਰਾਮ ਜਨਮ ਉਤਸਵ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।