19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗੁ. ਸ੍ਰੀ ਗੁਰੂ ਰਵਿਦਾਸ ਸਾਹਿਬ ਪਿੰਡ ਘੁਡਾਣੀ ਕਲਾਂ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੇ ਜਨਮ ਦਿਨ ਮੌਕੇ ਬੂਟੇ ਤੇ ਆਲ੍ਹਣੇ ਵੰਡੇ

ਅਜੀਤ ਡੈਸਕ 27-03-2026
ਰਾੜਾ ਸਾਹਿਬ, 26 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦਾ ਜਨਮ ਦਿਨ ਮੌਕੇ ਬੂਟੇ 'ਤੇ ਆਲ੍ਹਣੇ ਵੰਡੇ ਗਏ ਅਤੇ ਭਾਈ ਗੁਰਪ੍ਰੀਤ ਸਿੰਘ ਦਾ ਜਨਮ ਦਿਨ ਪਿਛਲੇ 10 ਸਾਲਾਂ ਤੋਂ ਬੂਟੇ ਤੇ ਆਲ੍ਹਣੇ ਵੰਡ ਕੇ ਮਨਾਇਆ ਜਾਂਦਾ ਹੈ | ਗੱਲਬਾਤ ਕਰਦਿਆਂ ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਨੇ ਦੱਸਿਆ ਕਿ ਭਾਈ ਗੁਰਪ੍ਰੀਤ ਸਿੰਘ ਪਿਛਲੇ 12 ਸਾਲਾਂ ਤੋਂ ਜਜ਼ਬਾ ਕੁੱਝ ਕਰ ਦਿਖਾਉਣ ਦਾ ਟੀਮ ਦੇ ਮੁਖੀ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਹੇਠ ਅੱਜ ਤੱਕ ਸੈਂਕੜੇ ਬੂਟੇ ਤੇ ਆਲ੍ਹਣੇ ਵੰਡੇ 'ਤੇ ਵੱਖ-ਵੱਖ ਥਾਵਾਂ ਅਤੇ ਦਰਖਤਾਂ 'ਤੇ ਲਗਾਏ ਜਾ ਚੁੱਕੇ ਹਨ, ਜਦਕਿ ਪਿੰਡ ਵਿੱਚ ਇੱਕ 98 ਆਲ੍ਹਣੇ ਵਾਲਾ ਪੰਛੀ ਘਰ ਟਾਵਰ ਵੀ ਲਾਇਆ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਪੰਛੀ ਆਪਣਾ ਰੈਣ ਬਸੇਰਾ ਕਰ ਰਹੇ ਹਨ | ਇਸ ਮੌਕੇ ਅਮਰਜੀਤ ਸਿੰਘ, ਦੀਪ ਸਿੰਘ, ਬਾਵਾ ਸਿੰਘ, ਪਵਨਦੀਪ ਸਿੰਘ, ਅਰਸ਼ ਸਿੰਘ, ਰਾਜੂ ਸਿੰਘ, ਬਲਵੰਤ ਸਿੰਘ, ਕੁਲਦੇਵ ਸਿੰਘ, ਕਾਕਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |
ਪਿਛਲੀ ਖ਼ਬਰ ਸੰਤ ਮੇਵਾ ਸਿੰਘ ਘਣਗਸ ਵਾਲਿਆਂ ਦੀ ਨਿੱਘੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਮਤਿ ਸੰਗੀਤ ਵਿਦਿਆਲਾ ਬੁੰਗਾ ਸਾਹਿਬ ਵਲੋਂ ਹਰੀਕੇ ਪੱਤਣ ਵਿਖੇ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।