19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ-ਭੈਣੀ/ਕੋਠੇ ਹਾਂਸ/ਸਰਪੰਚ ਵਿਰਕ

ਅਜੀਤ ਡੈਸਕ 27-03-2026
ਚੌਂਕੀਮਾਨ, 26 ਮਾਰਚ (ਤੇਜਿੰਦਰ ਸਿੰਘ ਚੱਢਾ)-ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਸਾਬਕਾ ਜ਼ਿਲ੍ਹਾ ਪ੍ਰੀਸਦ ਮੈਂਬਰ ਰਣਜੀਤ ਸਿੰਘ ਕੋਠੇ ਹਾਂਸ ਤੇ ਸਰਪੰਚ ਦਰਸ਼ਨ ਸਿੰਘ ਵਿਰਕ ਨੇ ਵੇਅਰ ਹਾਊਸਿੰਗ ਕਾਰਪੋਰੇਸਨ ਅੰਮਿ੍ਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲਣੀ ਚਾਹੀਦੀ ਹੈ, ਕਿਉਂਕਿ ਇਕ ਇਮਾਨਦਾਰ ਅਫ਼ਸਰ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨਾ ਵੱਡਾ ਜੁਰਮ ਹੈ | ਉਕਤ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਭਿ੍ਸ਼ਟਾਚਾਰ, ਰਿਸ਼ਵਤਖੋਰੀ ਸਮੇਤ ਗੈਂਗਸਟਰਾਂ ਦਾ ਬੋਲਬਾਲਾ ਹੈ ਤੇ ਪੰਜਾਬ ਸਰਕਾਰ ਸਿਰਫ਼ ਬਿਆਨਾਂ ਵਿਚ ਪੰਜਾਬ ਨੂੰ ਤਰੱਕੀ ਦੀ ਬਰੂਹਾਂ 'ਤੇ ਖੜ੍ਹਾ ਦੱਸ ਰਹੀ ਹੈ ਜੋ ਜ਼ਮੀਨ ਪੱਧਰ 'ਤੇ ਇਸ ਤੋਂ ਉਲਟ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ ਤੇ ਲੋਕ ਆਪਣੀ ਕੀਤੀ ਗਲਤੀ ਤੋਂ ਹੁਣ ਤੱਕ ਪਛਤਾ ਰਹੇ ਹਨ |
ਪਿਛਲੀ ਖ਼ਬਰ ਭਗਵਤੀ ਜਾਗਰਣ ਤੇ ਖ਼ੂਨਦਾਨ ਕੈਂਪ ਕੱਲ੍ਹ ਅਗਲੀ ਖ਼ਬਰ ਗਗਨਦੀਪ ਰੰਧਾਵਾ ਖ਼ੁਦਕੁਸ਼ੀ 'ਆਪ' ਸਰਕਾਰ ਦੇ ਮੱਥੇ 'ਤੇ ਵੱਡਾ ਕਲੰਕ-ਪ੍ਰਧਾਨ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।