ਸਿੱਧਵਾਂ ਬੇਟ, 26 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਮਾਤਾ ਵੈਸ਼ਨੋ ਕਲੱਬ ਵਲੋਂ ਆਪਣਾ 18ਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ 28 ਮਾਰਚ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਬਾਬੂ ਬਾਂਸਲ ਨੇ ਦੱਸਿਆ ਕਿ ਇਸ ਮੌਕੇ ਗੁੱਡੂ ਵਧਾਵਾ ਭਜਨ ਮੰਡਲੀ ਅਤੇ ਸਮੀਤ ਸ਼ੈਨੀ ਭਜਨ ਮੰਡਲੀ ਉਚੇਚੇ ਤੌਰ 'ਤੇ ਪੁੱਜ ਕੇ ਆਪਣੀ ਹਾਜ਼ਰੀ ਲਗਵਾਏਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਦਿਨ ਸ਼ਾਮ ਨੂੰ 8 ਵਜੇ ਤੋਂ 12 ਵਜੇ ਤੱਕ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਬੱਸੀ ਨਰਸਿੰਗ ਹੋਮ ਲੁਧਿਆਣਾ ਦੀ ਬਲੱਡ ਬੈਂਕ ਦੀ ਟੀਮ ਵੀ ਉਚੇਚੇ ਤੌਰ 'ਤੇ ਪੁੱਜੇਗੀ | ਉਨ੍ਹਾਂ ਅਪੀਲ ਕੀਤੀ ਕਿ ਇਸ ਭਗਵਤੀ ਜਾਗਰਣ ਮੌਕੇ ਕੋਈ ਵੀ ਇਨਸਾਨ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰਕੇ ਆਵੇ |