ਰਾੜਾ ਸਾਹਿਬ, 26 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਅੱਜ ਪਿੰਡ ਘੁਡਾਣੀ ਕਲ੍ਹਾਂ ਵਿਖੇ ਟਕਸਾਲੀ ਕਾਂਗਰਸੀ ਆਗੂ ਸੂਬੇਦਾਰ ਅਮਰਜੀਤ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਪਹੰੁਚ ਕੇ ਸੂਬੇਦਾਰ ਅਮਰਜੀਤ ਸਿੰਘ ਦੀ ਸਿਹਤ ਦਾ ਹਾਲ ਜਾਣਿਆ ਅਤੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ | ਜ਼ਿਲ੍ਹਾ ਪ੍ਰਧਾਨ ਲੱਖਾ ਪਾਇਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਆਪਣੇ ਕਾਂਗਰਸੀ ਵਰਕਰਾਂ ਦੀਆਂ ਵਫ਼ਾਦਾਰੀਆਂ ਦਾ ਮੁੱਲ ਪਾਇਆ ਉੱਥੇ ਹੀ ਆਪਣੇ ਪੁਰਾਣੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਪਰਿਵਾਰਕ ਸਾਂਝ ਨੂੰ ਮਜ਼ਬੂਤ ਰੱਖਿਆ ਹੈ | ਉਨ੍ਹਾਂ ਕਿਹਾ ਕਿ ਸੂਬੇਦਾਰ ਅਮਰਜੀਤ ਸਿੰਘ ਕਾਂਗਰਸ ਪਾਰਟੀ ਨੇ ਕਾਂਗਰਸ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ, ਜਿਸ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸ਼ਰਮਾ, ਸਾਬਕਾ ਸਰਪੰਚ ਗੁਰਮੁਖ ਸਿੰਘ ਘੁਡਾਣੀ ਕਲ੍ਹਾਂ, ਹੁਕਮ ਸਿੰਘ, ਯੂਥ ਆਗੂ ਬਲਕਾਰ ਸਿੰਘ ਆਦਿ ਸਨ |