31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਆਨਲਾਈਨ ਸਕਰੀਨਿੰਗ ਪੇਪਰ ਮਾਰਕਿੰਗ ਨੂੰ ਰੱਦ ਕਰ ਕੇ ਆਫਲਾਈਨ ਪ੍ਰਕਿਰਿਆ ਰਾਹੀਂ ਪੇਪਰਾਂ ਦੀ ਕਰਵਾਈ ਜਾਵੇ ਮਾਰਕਿੰਗ-ਜਗਜੀਤ/ਗੁਰਪ੍ਰੀਤ

ਅਜੀਤ ਡੈਸਕ 28-03-2026
ਸਾਹਨੇਵਾਲ, 27 ਮਾਰਚ (ਹਨੀ ਚਾਠਲੀ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਕ੍ਰਾਂਤੀ ਦੇ ਨਾਮ ਦੇ ਉੱਤੇ ਸਮੇਂ ਸਮੇਂ 'ਤੇ ਨਵੇਂ ਤਜਰਬੇ ਕੀਤੇ ਜਾ ਰਹੇ ਹਨ | ਜਿਸ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਦਸਵੀਂ ਬੋਰਡ ਦੀ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਆਨਲਾਈਨ ਸਕਰੀਨਿੰਗ ਮਾਰਕਿੰਗ ਕਰਵਾਈ ਜਾ ਰਹੀ ਹੈ, ਜਿਸ ਕਾਰਨ ਸੰਬੰਧਿਤ ਵਿਸ਼ਾ ਅਧਿਆਪਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ ਅਤੇ ਇਸ ਦੇ ਨਾਲ ਹੀ ਆਨਲਾਈਨ ਮਾਰਕਿੰਗ ਕਰਨ ਸਮੇਂ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਵਿੱਤ ਸਕੱਤਰ ਸਵਰਨ ਸਿੰਘ ਅਤੇ ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਅਧਿਆਪਕਾਂ ਨੂੰ ਆਨਲਾਈਨ ਮਾਰਕਿੰਗ ਕਰਨ ਸਮੇਂ ਇੰਟਰਨੈੈੱਟ ਦੀ ਸਮੱਸਿਆ, ਪੇਪਰਾਂ ਦੀ ਮਾਰਕਿੰਗ ਹੌਲੀ ਗਤੀ ਨਾਲ ਅਤੇ ਇਸ ਦੇ ਨਾਲ ਨਾਲ ਹੋਰ ਕਈ ਤਕਨੀਕੀ ਸਮੱਸਿਆਵਾਂ ਕਾਰਨ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਜੀਤ ਸਿੰਘ ਸਾਹਨੇਵਾਲ ਅਤੇ ਗੁਰਪ੍ਰੀਤ ਸਿੰਘ ਦੋਰਾਹਾ, ਜ਼ਿਲ੍ਹਾ ਇਕਾਈ ਲੁਧਿਆਣਾ ਦੇ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਪਰਜੀਤ ਕੌਰ, ਜਸਵੀਰ ਕੌਰ, ਮਨਜੀਤ ਕੌਰ, ਸੁਸ਼ਮਾ ਸ਼ਰਮਾ ਵਲੋਂ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਹੈ ਕਿ ਇਸ ਆਨਲਾਈਨ ਪ੍ਰਕਿਰਿਆ ਨੂੰ ਰੱਦ ਕਰ ਕੇ ਕੇਵਲ ਆਫਲਾਈਨ ਪ੍ਰਕਿਰਿਆ ਰਾਹੀਂ ਹੀ ਪੇਪਰਾਂ ਦੀ ਮਾਰਕਿੰਗ ਕਰਵਾਈ ਜਾਵੇ, ਜਿਸ ਨਾਲ ਪੇਪਰਾਂ ਦੀ ਮਾਰਕਿੰਗ ਸਹੀ ਸਮੇਂ 'ਤੇ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ |
ਪਿਛਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਦੇ ਵਿਦਿਆਰਥੀਆਂ ਦੇੇ ਸ਼ਾਨਦਾਰ ਨਤੀਜੇ ਅਗਲੀ ਖ਼ਬਰ ਬਾਲਾ ਜੀ ਦੀ ਸ਼ੋਭਾ ਯਾਤਰਾ ਧੂਮਧਾਮ ਨਾਲ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।